ਚੰਡੀਗੜ੍ਹ: ਫੌਜ ਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਖੁਸ਼ਬਰੀ ਹੈ। ਉਨ੍ਹਾਂ ਲਈ ਟ੍ਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਪਹਿਲੀ ਅਪਰੈਲ 2019 ਤੋਂ ਕਰਵਾਈ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ਲਈ ਫੌ਼ਜ ਦੀ ਭਰਤੀ ਜੁਲਾਈ-ਅਗਸਤ 2019 ਵਿੱਚ ਪਟਿਆਲਾ ਵਿੱਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿੱਚ ਵੀ ਭਰਤੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਪਹਿਲੀ ਅਪਰੈਲ 2019 ਤੋਂ ਕਰਵਾਈ ਜਾਵੇਗੀ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ (ਸੇਵਾ ਮੁਕਤ) ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਨੌਜਵਾਨਾਂ ਦੀ ਉਮਰ 18 ਤੋਂ 23 ਸਾਲ ਤੇ ਕੱਦ 170 ਸੈਮੀ ਹੋਣਾ ਚਾਹੀਦਾ ਹੈ ਤੇ ਦਸਵੀਂ ਪਾਸ ਕੀਤੀ ਹੋਣੀ ਲਾਜ਼ਮੀ ਹੈ। ਐਸਸੀ, ਐਸਟੀ ਨੂੰ ਉਮਰ ਸਬੰਧੀ 5 ਸਾਲ ਤੇ ਓਬੀਸੀ ਨੂੰ 3 ਸਾਲ ਦੀ ਛੋਟ ਹੈ।
ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਹਿਗੜ੍ਹ ਸਾਹਿਬ ਵਿੱਚ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਮੋਬਾਈਲ ਫੋਨ ਨੰਬਰ 85568-41311 ਤੇ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।