(Source: ECI/ABP News/ABP Majha)
Punjab News: ਪੰਜਾਬ ਦੇ 90 ਨਵੇਂ ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ, 13 ਤੋਂ 15 ਫਰਵਰੀ ਤੱਕ ਸਿਖਲਾਈ ਸੈਸ਼ਨ
ਪੰਜਾਬ ਦੇ ਨਵੇਂ 90 ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਏਗੀ। ਇਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਸਿਖਲਾਈ ਦੇਣਗੇ। ਇਸ ਦੌਰਾਨ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕਾਨੂੰਨ ਤੇ ਕੰਮ ਕਰਨ ਦਾ ਤਰੀਕਾ ਦੱਸਿਆ ਜਾਏਗਾ।
Punjab News: ਪੰਜਾਬ ਦੇ ਨਵੇਂ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਲਈ ਵਿਧਾਇਕਾਂ ਦਾ ਟਨਿੰਗ ਸੈਸ਼ਨ ਹੋਵੇਗਾ। ਇਹ ਟ੍ਰੇਨਿੰਗ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਹੋਏਗਾ। ਸਿਖਲਾਈ ਸੈਸ਼ਨ 13 ਤੋਂ 15 ਫਰਵਰੀ ਤੱਕ ਰੱਖਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਨਵੇਂ 90 ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਏਗੀ। ਇਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਸਿਖਲਾਈ ਦੇਣਗੇ। ਇਸ ਦੌਰਾਨ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕਾਨੂੰਨ ਤੇ ਕੰਮ ਕਰਨ ਦਾ ਤਰੀਕਾ ਦੱਸਿਆ ਜਾਏਗਾ।
ਇਹ ਵੀ ਪਤਾ ਲੱਗਾ ਹੈ ਕਿ ਵਿਧਾਇਕਾਂ ਦੇ ਨਾਲ ਹੀ ਮੰਤਰੀਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ। ਇਸ ਦੌਰਾਨ ਵਿਧਾਨ ਸਭਾ ਵਿੱਚ ਜਵਾਬ ਕਦੋਂ ਦੇਣਾ ਹੈ, ਕਿਵੇਂ ਦੇਣਾ ਹੈ, ਸਵਾਲ ਕਦੋਂ ਪੁੱਛਣਾ ਹੈ, ਜ਼ੀਰੋ ਆਵਰ ਕੀ ਹੁੰਦਾ ਹੈ ਆਦਿ ਸਭ ਚੀਜ਼ਾਂ ਦੀ ਸਿਖਲਾਈ ਦਿੱਤੀ ਜਾਵੇਗੀ।
ਸਿਖਲਾਈ ਸੈਸ਼ਨ ਵਿੱਚ 1 ਮੰਤਰੀ ਵੀ ਸ਼ਾਮਲ ਹੋਣਗੇ
ਇਸ ਸਿਖਲਾਈ ਸੈਸ਼ਨ ਵਿੱਚ ਨਵੇਂ ਵਿਧਾਇਕਾਂ ਦੇ ਨਾਲ-ਨਾਲ ਇੱਕ ਮੰਤਰੀ ਦਾ ਨਾਂ ਵੀ ਸ਼ਾਮਲ ਹੈ। ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਇਸ ਸਿਖਲਾਈ ਸੈਸ਼ਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਇਨ੍ਹਾਂ ਵਿਧਾਇਕਾਂ ਨੂੰ ਕਿਹੜੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਸਿਖਲਾਈ ਦੇਣ ਜਾ ਰਹੇ ਹਨ, ਇਸ ਬਾਰੇ ਵੀ ਜਾਣਕਾਰੀ ਨਹੀਂ ਮਿਲ ਸਕੀ ਹੈ। ਆਪਣੇ ਇਲਾਕੇ ਦੇ ਵੋਟਰਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਜਿੰਮੇਵਾਰੀ ਹਰ ਵਿਧਾਇਕ ਦੇ ਮੋਢਿਆਂ 'ਤੇ ਹੁੰਦੀ ਹੈ, ਅਜਿਹੇ 'ਚ ਲੋੜ ਹੈ ਕਿ ਉਹ ਸਦਨ ਦੀ ਕਾਰਵਾਈ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖ ਕੇ ਉਨ੍ਹਾਂ ਨੂੰ ਅਹਿਮ ਕਦਮ ਚੁੱਕਣ। ਇਸ ਲਈ ਵਿਧਾਇਕਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬੋਲਣ ਦਾ ਗੁਣ ਹੋਣਾ ਚਾਹੀਦਾ ਹੈ। ਅਜਿਹੇ 'ਚ ਉਨ੍ਹਾਂ ਲਈ ਟਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਪੰਜਾਬ ਦੇ ਵਿਧਾਇਕਾਂ 'ਚ ਕਈ ਅਜਿਹੇ ਵਿਧਾਇਕ ਹਨ ਜੋ ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ 'ਚ ਪਹੁੰਚੇ ਹਨ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਲਈ ਸਿਖਲਾਈ ਲਾਜ਼ਮੀ ਹੈ।
ਪਹਿਲਾਂ ਵੀ 'ਸਿਖਲਾਈ ਸੈਸ਼ਨ' ਹੋਇਆ ਸੀ
ਪਿਛਲੇ ਸਾਲ ਵੀ 'ਆਪ' ਵਿਧਾਇਕਾਂ ਲਈ ਇੱਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ ਸੀ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕਾਂ ਨੂੰ ਰੋਜ਼ਾਨਾ ਅੱਠ ਘੰਟੇ ਦੀ ਟ੍ਰੇਨਿੰਗ ਦਿੱਤੀ ਗਈ। ਪੰਜਾਬ ਵਿੱਚ ਇਸ ਵਾਰ 92 ਵਿੱਚੋਂ 82 ਵਿਧਾਇਕ ਅਜਿਹੇ ਹਨ ਜੋ ਪਹਿਲੀ ਵਾਰ ਚੁਣੇ ਗਏ ਹਨ।