ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਰੋਕਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਐਕਸ਼ਨ ਮੋਡ ਵਿੱਚ ਨਜ਼ਰ ਆਏ। ਉਨ੍ਹਾਂ ਨਾਜਾਇਜ਼ ਖਣਨ ਕਰਨ ਵਾਲਿਆਂ ਨੂੰ ਦੇਸ਼ ਦਾ ਗੱਦਾਰ ਐਲਾਨਦਿਆਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਖਣਨ ਐਕਟ ਤੋਂ ਇਲਾਵਾ ਦੇਸ਼ ਧ੍ਰੋਹ ਦਾ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਖਣਨ ਹੋਣ ਨਾਲ ਸਰਹੱਦੀ ਖੇਤਰ ਅੰਦਰ ਪੁਲਾਂ ਨੂੰ ਖਤਰਾ ਪੈਦਾ ਹੋ ਗਿਆ ਹੈ ਤੇ ਉੱਥੇ ਬਣੇ ਹੋਏ ਬੀਐਸਐਫ ਤੇ ਫੌਜ ਦੇ ਬੰਕਰ ਟੁੱਟ ਰਹੇ ਹਨ।



ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜਾਇਜ਼ ਖਣਨ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਾਜਾਇਜ਼ ਖਣਨ ਰੋਕਣ ਲਈ ਹਰ ਪਿੰਡ ਵਿੱਚ 11 ਮੈਂਬਰੀ ਸੁਰੱਖਿਆ ਕਮੇਟੀ ਬਣਾਈ ਜਾਵੇ। 



ਇਹ ਵੀ ਪੜ੍ਹੋ- ਆਟੋ ਡਰਾਈਵਰ ਦੇ ਘਰ ਰਾਤ ਦੇ ਖਾਣੇ 'ਤੇ ਅਰਵਿੰਦ ਕੇਜਰੀਵਾਲ ਤੇ ਗੁਜਰਾਤ ਪੁਲਿਸ 'ਚ ਬਹਿਸ, ਕੇਜਰੀਵਾਲ ਬੋਲੇ ਸੁਰੱਖਿਆ ਦੇ ਨਾਂ 'ਤੇ ਗ੍ਰਿਫਤਾਰ ਕਰਨਾ ਚਾਹੁੰਦੇ...



ਉਨ੍ਹਾਂ ਸਰਹੱਦੀ ਇਲਾਕਿਆਂ ਵਿੱਚ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਇਸ ਮਾਈਨਿੰਗ ਨਾਲ ਸਰਹੱਦ ਉਤੇ ਬਣੇ ਫੌਜ ਦੇ ਮੋਰਚੇ, ਬੰਕਰ ਤੇ ਪੁਲਾਂ ਤੱਕ ਨੂੰ ਨੁਕਸਾਨ ਹੋ ਰਿਹਾ ਹੈ, ਜੋ ਰਾਸ਼ਟਰ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ।  ਉੁਨ੍ਹਾਂ ਸਰਹੱਦੀ ਲੋਕਾਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਸਰੱਹਦੀ ਲੋਕ ਤਸਕਰੀ ਤੇ ਮਾਈਨਿੰਗ ਵਰਗੇ ਖਤਰਿਆਂ ਤੋਂ ਸੁਚੇਤ ਹੋ ਜਾਣ ਤਾਂ ਇਹ ਕੁਰੀਤੀਆਂ ਨੂੰ ਜਲਦੀ ਖਤਮ ਕੀਤਾ ਜਾ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।