Punjab News: ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਬਠਿੰਡਾ ਪੁਲਿਸ ਨੇ 6 ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ ਟੋਇਟਾ ਫਾਰਚੂਨਰ ਕਾਰ ਵਿੱਚੋਂ 40 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਆਪਰੇਟਰਾਂ ਵੱਲੋਂ ਪੰਜਾਬ ਵਿੱਚ ਵੰਡਣ ਲਈ ਭੇਜੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਅਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਦੇ ਰੂਪ ਵਿੱਚ ਹੋਈ ਹੈ।

ਇਹ ਸਾਰੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਰਹਿਣ ਵਾਲੇ ਹਨ। ਦੋਸ਼ੀ ਲਖਵੀਰ ਸਿੰਘ ਅਤੇ ਪ੍ਰਭਜੋਤ ਸਿੰਘ ਦਾ ਅਪਰਾਧਿਕ ਇਤਿਹਾਸ ਹੈ। ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।

ਐਸਐਸਪੀ ਜਲੰਧਰ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਦੇ CIA ਸਟਾਫ-1 ਦੀ ਟੀਮ ਨੇ ਇੱਕ ਵਿਸ਼ੇਸ਼ ਆਪਰੇਸ਼ਵ ਸ਼ੁਰੂ ਕੀਤਾ ਅਤੇ ਫਾਰਚੂਨਰ ਕਾਰ ਵਿੱਚ ਜਾ ਰਹੇ ਛੇ ਵਿਅਕਤੀਆਂ ਨੂੰ ਰੋਕਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਗੱਡੀ ਵਿੱਚੋਂ 40 ਕਿਲੋ ਹੈਰੋਇਨ ਬਰਾਮਦ ਹੋਈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਤਸਕਰੀ ਕਰਕੇ ਸਥਾਨਕ ਤਸਕਰਾਂ ਰਾਹੀਂ ਪੰਜਾਬ ਭੇਜੇ ਜਾ ਰਹੇ ਸਨ।

ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਕੋਤਵਾਲੀ ਬਠਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21C ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।