ਪੜਚੋਲ ਕਰੋ

Patiala Violence : ਹਿੰਸਾ ਤੋਂ ਬਾਅਦ ਤਿੰਨ ਅਧਿਕਾਰੀਆਂ 'ਤੇ ਡਿੱਗੀ ਗਾਜ , ਇੰਟਰਨੈੱਟ ਸੇਵਾਵਾਂ ਬਹਾਲ, ਜਾਣੋ ਸੀਐਮ ਭਗਵੰਤ ਮਾਨ ਨੇ ਕੀ ਕਿਹਾ 

ਪੰਜਾਬ ਸਰਕਾਰ ਨੇ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਦੀ ਝੜਪ ਤੋਂ ਇੱਕ ਦਿਨ ਬਾਅਦ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ।

Patiala Violence : ਪੰਜਾਬ ਸਰਕਾਰ ਨੇ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਦੀ ਝੜਪ ਤੋਂ ਇੱਕ ਦਿਨ ਬਾਅਦ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਹੁਣ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਦੋ ਧੜਿਆਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ਵਿੱਚ ਤੁਰੰਤ ਪ੍ਰਭਾਵ ਨਾਲ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ), ਸੀਨੀਅਰ ਪੁਲਿਸ ਕਪਤਾਨ ਅਤੇ ਪੁਲਿਸ ਸੁਪਰਡੈਂਟ, ਪਟਿਆਲਾ ਦੇ ਤਬਾਦਲੇ ਕਰ ਦਿੱਤੇ ਹਨ।
 
ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੇ ਹੁਣ ਦਾਅਵਾ ਕੀਤਾ ਹੈ ਕਿ ਸ਼ਹਿਰ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਪਟਿਆਲਾ ਦੇ ਕਾਲੀ ਮੰਦਿਰ ਅਤੇ ਬਾਹਰ ਜਿੱਥੇ ਝੜਪਾਂ ਹੋਈਆਂ, ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ, ਜਦਕਿ ਵੱਖ-ਵੱਖ ਹਿੰਦੂ ਸੰਗਠਨਾਂ ਨੇ ਇੱਥੇ ਬੰਦ ਦਾ ਐਲਾਨ ਕੀਤਾ ਹੋਇਆ ਹੈ। ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪਹਿਲਾਂ ਇੰਟਰਨੈਟ, ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਪਰ ਸਥਿਤੀ ਆਮ ਵਾਂਗ ਹੋਣ ਤੋਂ ਬਾਅਦ ਇਸਨੂੰ ਬਹਾਲ ਕਰ ਦਿੱਤਾ ਗਿਆ ਸੀ।

ਪਟਿਆਲਾ ਝੜਪ 'ਤੇ ਬੋਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਇਸ ਸਮੇਂ ਪਟਿਆਲਾ ਵਿੱਚ ਸ਼ਾਂਤੀ ਹੈ। ਸ਼ਿਵ ਸੈਨਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਅਤੇ ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਕਾਨੂੰਨ ਵਿਵਸਥਾ ਨਾਲ ਜੁੜੀ ਇਹ ਪਹਿਲੀ ਵੱਡੀ ਘਟਨਾ ਹੈ। ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਸੂਬੇ 'ਚ ਕਾਨੂੰਨ ਵਿਵਸਥਾ ਵਿਗੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝੜਪ ਦੀ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਕਿਹਾ ਸੀ ਕਿ ਇਕ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਨਵੇਂ ਆਈਜੀ ਅਤੇ ਐਸਐਸਪੀ ਦੀ ਤਾਇਨਾਤੀ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਰੇਂਜ ਦਾ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਦੀਪਕ ਪਾਰਿਕ ਨੂੰ ਪਟਿਆਲਾ ਦਾ
ਐੱਸ.ਐੱਸ.ਪੀ. ਅਤੇ ਵਜ਼ੀਰ ਸਿੰਘ ਨੂੰ ਪਟਿਆਲਾ ਦਾ ਨਵਾਂ ਐਸ.ਪੀ ਨਿਯੁਕਤ ਕੀਤਾ ਗਿਆ ਹੈ। ਰਾਕੇਸ਼ ਅਗਰਵਾਲ ਦੀ ਥਾਂ ਛੀਨਾ ਨੂੰ ਪਟਿਆਲਾ ਰੇਂਜ ਦਾ ਆਈਜੀ ਬਣਾਇਆ ਗਿਆ ਹੈ, ਜਦੋਂ ਕਿ ਨਾਨਕ ਸਿੰਘ ਦੀ ਥਾਂ ਪਾਰੀਕ ਨੂੰ ਪਟਿਆਲਾ ਦਾ ਐਸ.ਐਸ.ਪੀ.ਨਿਯੁਕਤ ਕੀਤਾ ਗਿਆ ਹੈ।  
 
ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget