Punjab News: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਛੇ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਦੇ ਨਾਲ ਹੀ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਦਵਿੰਦਰਜੀਤ ਸਿੰਘ ਦੀ ਜਗ੍ਹਾ ਹੁਣ IAS ਪੱਲਵੀ ਲੈਣਗੇ ਤੇ ਉਨ੍ਹਾਂ ਨੂੰ ਹੀ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਸਾਰੰਗਲ ਅਤੇ ਹਰਪ੍ਰੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਗਈ ਹੈ।