ਪੰਜਾਬ ਕੈਬਨਿਟ ਮੀਟਿੰਗ 'ਚ ਵੱਡਾ ਫੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ
Punjab News: ਪੰਜਾਬ ਮੰਤਰੀ ਮੰਡਲ ਨੇ ਵੱਡਾ ਫ਼ੈਸਲਾ ਲੈਂਦਿਆਂ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ।

Punjab News: ਪੰਜਾਬ ਮੰਤਰੀ ਮੰਡਲ ਨੇ ਵੱਡਾ ਫ਼ੈਸਲਾ ਲੈਂਦਿਆਂ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ।
ਟ੍ਰਾਇਲ ਕੋਰਟ ਦੀ ਪ੍ਰਵਾਨਗੀ
ਇੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿਚ ਮਦਦਗਾਰ ਹੋਵੇਗਾ।
ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ
ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ। ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
