Transfer of Officers: ਪੰਜਾਬ ਵਿੱਚ ਅੱਜ 4 ਆਈਏਐਸ ਤੇ 34 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ( Transfer of Officers )  ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਦੀਲ ਕੀਤੇ ਗਏ ਆਈਏਐਸ ਵਿੱਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਤੇ ਤਿਬੰਥ ਸ਼ਾਮਲ ਹਨ। ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।


 


 ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ




 


 ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ




ਪੰਜਾਬ ਵਿੱਚ ਅੱਜ 4 ਆਈਏਐਸ ਤੇ 34 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਦੀਲ ਕੀਤੇ ਗਏ ਆਈਏਐਸ ਵਿੱਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਤੇ ਤਿਬੰਥ ਸ਼ਾਮਲ ਹਨ। ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਸੀ। ਇਨ੍ਹਾਂ ਵਿਚ ਵਿਵੇਕ ਪ੍ਰਤਾਪ ਸਿੰਘ ਆਈਏਐੱਸ, ਅਜੋਏ ਸ਼ਰਮਾ ਆਈਏਐੱਸ ਤੇ ਦੀਪਜੋਤ ਕੌਰ ਪੀਸੀਐੱਸ ਸ਼ਾਮਲ ਸਨ। ਸੂਬਾ ਸਰਕਾਰ ਨੇ ਤਿੰਨ ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਵਿਭਾਗ ਬਦਲ ਦਿੱਤੇ ਸਨ। ਸੀਨੀਅਰ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸੁਤੰਤਰ ਚਾਰਜ ਦਿੱਤਾ ਗਿਆ ਸੀ, ਜਦੋਂਕਿ ਵਿਵੇਕ ਪ੍ਰਤਾਪ ਸਿੰਘ ਦੀ ਥਾਂ ਆਈਏਐਸ ਅਜੋਏ ਸ਼ਰਮਾ ਨੂੰ ਲੋਕਲ ਬਾਡੀ ਦਾ ਚਾਰਜ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪੀਸੀਐਸ ਅਧਿਕਾਰੀ ਦੀਪਜੀਤ ਕੌਰ ਨੂੰ ਪਟਿਆਲਾ ਵਿਕਾਸ ਅਥਾਰਟੀ ਵਿਚ ਅਸਟੇਟ ਅਫ਼ਸਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।






 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।