ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Transfer News: ਹਰਿਆਣਾ ਸਰਕਾਰ ਨੇ ਦੋ ਪ੍ਰਸ਼ਾਸਕੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਰਾਜਪਾਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Transfer News: ਹਰਿਆਣਾ ਸਰਕਾਰ ਨੇ ਦੋ ਪ੍ਰਸ਼ਾਸਕੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਰਾਜਪਾਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮ ਅਨੁਸਾਰ, ਵੀਰੇਂਦਰ ਦਹੀਆ ਨੂੰ ਵਿਧਾਨ ਸਭਾ ਦਾ ਸਕੱਤਰ ਬਣਾਇਆ ਗਿਆ ਹੈ। ਇਹ ਕਦਮ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਸ ਦੇ ਨਾਲ ਹੀ ਅੰਬਾਲਾ ਦੇ ਡਿਪਟੀ ਕਮਿਸ਼ਨਰ ਆਈਏਐਸ ਅਧਿਕਾਰੀ ਅਜੈ ਸਿੰਘ ਤੋਮਰ ਦੀਆਂ ਸੇਵਾਵਾਂ ਭਾਰਤ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਹ ਫੈਸਲਾ ਨਵੀਂ ਦਿੱਲੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਡਾਇਰੈਕਟਰ ਦੇ ਅਹੁਦੇ 'ਤੇ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ।


ਟ੍ਰੈਂਡਿੰਗ ਟੌਪਿਕ





















