ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਤ ਮਿਤੀ ਤੱਕ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਆਪ੍ਰੇਟਰਾਂ ਦੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਬੱਸਾਂ ਨੂੰ ਟਾਈਮ ਟੇਬਲ ਵਿੱਚੋਂ ਹਟਾਇਆ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।