ਟਰਾਂਸਪੋਰਟ ਮਾਫ਼ੀਆ ਦਾ ਪੰਜਾਬ ਤੋਂ ਜੜ੍ਹੋਂ ਕੀਤਾ ਜਾਵੇਗਾ ਖ਼ਾਤਮਾ: ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਮਾਫੀਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਇੱਕ ਆਗੂ ਦੀਆਂ ਬੱਸਾਂ ਫੜਨ ਨਾਲ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ।
Sangrur by election 2022: ਸੰਗਰੂਰ ਲੋਕ ਸਭਾ ਸੀਟ ਲਈ ਉੱਪ ਚੋਣਾਂ ਨੂੰ ਮਹਿਜ਼ ਕੁੱਝ ਦਿਨ ਬਾਕੀ ਹਨ, ਜਿਸ ਨੂੰ ਲੈਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਚੋਣ ਪ੍ਰਚਾਰ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।
ਇਸੇ ਦਰਮਿਆਨ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਮਾਫੀਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਇੱਕ ਆਗੂ ਦੀਆਂ ਬੱਸਾਂ ਫੜਨ ਨਾਲ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਭਗਵੰਤ ਮਾਨ ਸਰਕਾਰ ਨੇ ਸਮੂਹ ਟਰਾਂਸਪੋਟਰਾਂ ਦੀਆਂ ਗੈਰਕਾਨੂੰਨੀ ਚੱਲਦੀਆਂ ਬੱਸਾਂ ਨੂੰ ਫੜ ਕੇ ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਦਾ ਪ੍ਰਣ ਲਿਆ ਹੈ। ਇਸ ’ਚ ਕਿਸੇ ਆਗੂ ਜਾਂ ਅਧਿਕਾਰੀ ਨਾਲ ਲਿਹਾਜ਼ ਨਹੀਂ ਕੀਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਐਤਵਾਰ ਨੂੰ ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਪ੍ਰਚਾਰ ਕਰਨ ਲਈ ਆਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਲੁੱਟਦੀਆਂ ਰਹੀਆਂ ਹਨ ਪਰ ‘ਆਪ’ ਸਰਕਾਰ ਨੇ ਸਹੁੰ ਚੁੱਕਣ ਮਗਰੋਂ ਅਸਾਮੀਆਂ ਕੱਢ ਕੇ ਬੇਰੁਜ਼ਗਾਰੀ ਦੂਰ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਬੱਸ ਸੇਵਾ ਨੂੰ ਮੁੜ ਲੀਹ ’ਤੇ ਲਿਆ ਕੇ ਪਹਿਲਾਂ ਵਾਂਗ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਰੂਟਾਂ ’ਤੇ ਬੱਸਾਂ ਨਹੀਂ ਚਲਦੀਆਂ ਜਾਂ ਨਵੀਂ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਆਉਂਦੀ ਹੈ, ਉਸ ਦਾ ਸਰਵੇ ਕਰਵਾ ਕੇ ਬੱਸ ਸੇਵਾ ਚਾਲੂ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਵੱਲ ਟੈਕਸ ਬਕਾਇਆ ਹੈ, ਉਹ ਤੁਰੰਤ ਅਦਾ ਕਰ ਦੇਣ ਨਹੀਂ ਤਾਂ ਬੱਸਾਂ ਜ਼ਬਤ ਕੀਤੀਆਂ ਜਾਣਗੀਆਂ।
Punjab on High Alert on Bharat Bandh: 'ਅਗਨੀਪਥ' ਦਾ ਪੰਜਾਬ ਤੱਕ ਪਹੁੰਚਿਆ ਸੇਕ, ਪੂਰੇ ਸੂਬੇ 'ਚ ਹਾਈ ਅਲਰਟ