ਪੜਚੋਲ ਕਰੋ

ਕੈਪਟਨ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਸਾਢੇ ਚਾਰ ਸਾਲ ਲੁੱਟ ਮਚਾਈ ਰੱਖੀ: ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ

ਰਾਜਾ ਵੜਿੰਗ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਦੇ ਵਸੀਲਿਆਂ ਦੀ ਲੁੱਟ ਲਈ ਸਿੱਧੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਸਾਢੇ ਚਾਰ ਸਾਲ ਲੁੱਟ ਮਚਾਈ ਰੱਖੀ।

ਜਲੰਧਰ: ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਦੇ ਵਸੀਲਿਆਂ ਦੀ ਲੁੱਟ ਲਈ ਸਿੱਧੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਸਾਢੇ ਚਾਰ ਸਾਲ ਲੁੱਟ ਮਚਾਈ ਰੱਖੀ। ਉਨ੍ਹਾਂ ਕਿਹਾ ਕਿ ਕੈਪਟਨ ਦੇ ਕਾਰਜਕਾਲ ਦੌਰਾਨ 6600 ਕਰੋੜ ਦੇ ਮਾਲੀਏ ਦੀ ਚੋਰੀ ਹੋਈ ਹੈ ਜਦਕਿ ਇਸ ਪੈਸੇ ਨਾਲ ਪੰਜਾਬ ਦੀ ਤਰੱਕੀ ਤੇ ਵਿਕਾਸ ਦੇ ਹੋਰ ਕਾਰਜ ਹੋਣੇ ਸਨ।

ਵੜਿੰਗ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਸੱਤਾ ਦੇ 10 ਸਾਲ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਾਢੇ ਚਾਰ ਸਾਲਾਂ ਦਾ ਜਿਹੜਾ ਸਾਢੇ 14 ਸਾਲਾਂ ਦਾ ਕਾਰਜਕਾਲ ਰਿਹਾ ਸੀ, ਇਸ ਸਮੇਂ ਵਿੱਚ ਇੱਕ ਕਰੋੜ ਰੁਪਏ ਰੋਜ਼ਾਨਾ ਪੰਜਾਬ ਦਾ ਨੁਕਸਾਨ ਹੁੰਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਸੱਚ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਪੁਰਾਣੀ ਕਿਸੇ ਵੀ ਗ਼ੈਰਵਾਜਬ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਕੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਆਗਿਆ ਨਾ ਦੇਣਾ ਕੇਜਰੀਵਾਲ ਦੀ ਬਾਦਲਾਂ ਨਾਲ ਮਿਲੀਭੁਗਤ ਲੋਕਾਂ ਸਾਹਮਣੇ ਬੇਪਰਦ ਹੋਈ ਹੈ।

ਉਧਰ, ਇੱਕ ਪਾਸੇ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਲੀਡਰ ਕੈਪਟਨ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਕਈ ਲੀਡਰ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦੀ ਵਕਾਲਤ ਕਰ ਰਹੇ ਹਨ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਆਖਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਮੁੜ ਆਉਣਾ ਚਾਹੀਦਾ ਹੈ ਤੇ ਮਿਲ ਕੇ ਇਕੱਠੇ ਪਾਰਟੀ ਨਾਲ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੈਪਟਨ ਦੀ ਵਾਪਸੀ ਬਾਰੇ ਚਰਚਾ ਵੀ ਚੱਲ ਰਹੀ ਹੈ ਤੇ ਪਾਰਟੀ ਦੇ ਮੈਂਬਰ ਚਾਹੁੰਦੇ ਹਨ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਨਾਲ ਮਿਲ ਕੇ ਚੱਲਣ।

ਇਹ ਵੀ ਪੜ੍ਹੋ: Sonu Sood ਨੇ ਸਭ ਨੂੰ ਸੋਚਾਂ 'ਚ ਪਾਇਆ! ਕੇਜਰੀਵਾਲ ਤੇ ਚੰਨੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਦੀ ਵੀ ਕਰ ਦਿੱਤੀ ਤਾਰੀਫ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget