ਪੜਚੋਲ ਕਰੋ

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ਵਿੱਚ ਮੌਤ ਦਰ 50 ਫ਼ੀਸਦੀ ਘੱਟ ਕਰਨ ਦਾ ਟੀਚਾ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦੀ ਦਰ 50 ਫ਼ੀਸਦੀ ਘੱਟ ਕਰਨ ਲਈ ਸਬੰੰਧਤ ਵਿਭਾਗਾਂ ਨੂੰ ਟੀਚਾ ਦਿੱਤਾ ਹੈ।

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦੀ ਦਰ 50 ਫ਼ੀਸਦੀ ਘੱਟ ਕਰਨ ਲਈ ਸਬੰੰਧਤ ਵਿਭਾਗਾਂ ਨੂੰ ਟੀਚਾ ਦਿੱਤਾ ਹੈ।

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਮੀਟਿੰਗ ਦੌਰਾਨ ਸੜਕ ਸੁਰੱਖਿਆ ਮਾਪਦੰਡਾਂ ਬਾਰੇ ਸੁਝਾਅ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਘੱਟ ਕਰਨ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਮੌਤਾਂ ਹੋ ਰਹੀਆਂ ਹਨ, ਜਿਨ੍ਹਾਂ 'ਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਘੱਟ ਕਰਨ ਦੇ ਕਾਰਜ ਕੀਤੇ ਜਾਣ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਤੇਜ਼ ਅਤੇ ਆਧੁਨਿਕ ਐਮਰਜੈਂਸੀ ਦੇਖਭਾਲ ਸਹੂਲਤਾਂ ਰਾਹੀਂ 10 ਵਿੱਚੋਂ 3 ਜਾਨਾਂ ਨੂੰ ਸਿੱਧੇ ਤੌਰ 'ਤੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਐਮਰਜੈਂਸੀ ਅਤੇ ਟਰੌਮਾ ਦੇਖਭਾਲ ਸਹੂਲਤਾਂ ਨੂੰ ਹੋਰ ਦੁਰਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੈਵਲ-2 ਦੇ ਪੰਜ ਟਰੌਮਾ ਕੇਅਰ ਸੈਂਟਰ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਖੇ ਬਣੇ ਹੋਏ ਹਨ, ਜਿਥੇ ਸਟਾਫ਼ ਦੀ ਕਮੀ ਪੂਰੀ ਹੋਣ ਨਾਲ ਸੜਕ ਹਾਦਸਿਆਂ ਵਿੱਚ ਮੌਤ ਦਰ ਘੱਟ ਕਰਨ ਦੀ ਦਿਸ਼ਾ ਵਿੱਚ ਮਦਦ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਇਹ ਫ਼ੈਸਲਾ ਵੀ ਲਿਆ ਗਿਆ ਕਿ ਰਾਜ ਵਿੱਚ ਚਾਲੂ ਸਾਰੀਆਂ ਐਂਬੂਲੈਂਸਾਂ ਜਿਵੇਂ ਐਨ.ਐਚ.ਏ.ਆਈ (1033), ਟਰਾਂਸਪੋਰਟ ਵਿਭਾਗ (112), ਸਿਹਤ ਵਿਭਾਗ (108) ਆਦਿ ਨੂੰ ਇੱਕ ਐਪ ਰਾਹੀਂ ਇੱਕ ਪਲੇਟਫ਼ਾਰਮ 'ਤੇ ਲਿਆ ਕੇ ਪਬਲਿਕ ਫ਼ਰੈਂਡਲੀ ਬਣਾਇਆ ਜਾਵੇਗਾ।

ਇਸੇ ਤਰ੍ਹਾਂ ਮੰਤਰੀ ਨੇ ਭਾਰਤੀ ਕੌਮੀ ਰਾਜ ਮਾਰਗ ਅਥਾਰਿਟੀ (ਐਨ.ਐਚ.ਏ.ਆਈ.), ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਆਪਣੇ ਅਧੀਨ ਆਉਂਦੀਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਤਰਜੀਹੀ ਤੌਰ 'ਤੇ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਇਨ੍ਹਾਂ ਸਬੰਧਤ ਵਿਭਾਗਾਂ ਦੇ ਸਿਵਲ ਇੰਜੀਨੀਅਰਾਂ ਨੂੰ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਕਰਵਾਇਆ ਜਾਵੇਗਾ।

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਸੜਕਾਂ ਨਾਲ ਸਬੰਧਤ ਸਾਰੀਆਂ ਏਜੰਸੀਆਂ ਜਿਵੇਂ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ, ਖ਼ਾਸ ਕਰਕੇ ਸੜਕ ਦੇ ਦੁਰਘਟਨਾ ਪ੍ਰਭਾਵਿਤ ਖੇਤਰਾਂ ਅਤੇ ਹਾਈਵੇਜ਼ ਦੇ ਐਂਟਰੀ ਅਤੇ ਐਗਜ਼ਿਟ ਥਾਵਾਂ 'ਤੇ ਅਗਲੇ 2 ਮਹੀਨਿਆਂ ਦੌਰਾਨ ਬੋਰਡ ਲਾਏ ਜਾਣਗੇ। ਦੋ ਮਹੀਨਿਆਂ ਉਪਰੰਤ ਇਸ ਸਬੰਧੀ ਕੀਤੀ ਕਾਰਵਾਈ ਦੀ ਟਰਾਂਸਪੋਰਟ ਮੰਤਰੀ ਖ਼ੁਦ ਸਮੀਖਿਆ ਕਰਨਗੇ।

ਕੈਬਨਿਟ ਮੰਤਰੀ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਅਮਰਜੀਤ ਸਿੰਘ ਰਾਏ ਨੂੰ ਸੂਬੇ ਵਿੱਚ ਟ੍ਰੈਫ਼ਿਕ ਨਿਯਮਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਤੂੜੀ ਢੋਹਣ ਵਾਲੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਅਤੇ ਇਸ ਕਾਰਨ ਵਾਪਰਦੇ ਹਾਦਸਿਆਂ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਐਸ.ਡੀ.ਐਮਜ਼. ਨੂੰ ਵੀ ਪੱਤਰ ਲਿਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰੀਆ ਲੱਦ ਕੇ ਲਿਜਾਣ ਵਾਲੇ ਵਾਹਨਾਂ ਅਤੇ ਭਾਰੀ ਵਾਹਨਾਂ ਪਿੱਛੇ ਲੋਹੇ ਦੀ ਰਾਡ ਲਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਧੁੰਦ ਦੇ ਸੀਜ਼ਨ ਵਿੱਚ ਟਰੈਕਟਰ-ਟਰਾਲੀਆਂ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨਾਂ 'ਤੇ ਰਿਫ਼ਲੈਕਟਰ ਟੇਪ ਲਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਇਸ ਵਿਸੇਸ਼ ਮੁਹਿੰਮ ਵਿੱਚ ਰਾਜ ਦੇ ਸਾਰੇ ਐਸ.ਡੀ.ਐਮ. ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।

ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ ਨੂੰ ਹਦਾਇਤ ਕੀਤੀ ਕਿ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦੀ ਮਦਦ ਕਰਨ ਵਾਲਿਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਤ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਣ।

ਮੰਤਰੀ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸ਼ਹਿਰਾਂ ਵਿੱਚ ਸੜਕਾਂ ਦੇ ਨਾਲ-ਨਾਲ ਫੁੱਟਪਾਥ ਅਤੇ ਸਾਈਕਲ ਟਰੈਕ ਬਣਾਉਣ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ।

ਡਿਜੀਲਾਕਰ ਦੇ ਦਸਤਾਵੇਜ਼ ਦਿਖਾਉਣ 'ਤੇ ਨਹੀਂ ਕਟੇਗਾ ਚਲਾਨ: ਮੰਤਰੀ

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਹਦਾਇਤ ਕੀਤੀ ਕਿ ਚਾਲਕ ਵੱਲੋਂ ਡਿਜੀਲਾਕਰ ਵਿਚਲਾ ਕੋਈ ਦਸਤਾਵੇਜ਼ ਪੇਸ਼ ਕਰਨ 'ਤੇ ਉਸ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਲਮੀ ਪੱਧਰ 'ਤੇ ਸਮਾਰਟ ਕਾਰਡ ਵਿੱਚ ਲਗਣ ਵਾਲੀ ਚਿੱਪ ਦੀ ਘਾਟ ਵਿਭਾਗ ਵੱਲੋਂ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਆਦਿ ਜਾਰੀ ਕਰਨ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਟ੍ਰੈਫ਼ਿਕ ਪੁਲਿਸ ਡਿਜੀਲਾਕਰ ਸੇਵਾਵਾਂ ਨੂੰ ਮਾਨਤਾ ਦੇਵੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨਿਸ਼ ਕੁਮਾਰ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget