ਪੜਚੋਲ ਕਰੋ

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ ਦੋਵੇਂ ਐਡਵਾਂਸ ਬੁੱਕਰ ਨੌਕਰੀ ਤੋਂ ਫ਼ਾਰਗ

ਮੰਤਰੀ ਨੇ ਦੱਸਿਆ ਕਿ ਐਡਵਾਂਸ ਬੁੱਕਰ ਰਾਮ ਸਿੰਘ ਵਾਸੀ ਪਿੰਡ ਭੈਣੀ (ਜ਼ਿਲ੍ਹਾ ਬਠਿੰਡਾ) ਅਤੇ ਸੁਖਪਾਲ ਸਿੰਘ ਵਾਸੀ ਪਿੰਡ ਪਥਰਾਲਾ (ਜ਼ਿਲ੍ਹਾ ਬਠਿੰਡਾ) ਪੀ.ਆਰ.ਟੀ.ਸੀ. ਵਿੱਚ ਕਮਿਸ਼ਨ ਆਧਾਰ 'ਤੇ ਬੱਸਾਂ ਦੀ ਬੁਕਿੰਗ ਕਰਦੇ ਸਨ।

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇੱਥੇ ਦੱਸਿਆ ਕਿ ਟਿਕਟ ਮਸ਼ੀਨਾਂ ਰਾਹੀਂ ਧੋਖਾਧੜੀ ਕਰਕੇ ਪੀ.ਆਰ.ਟੀ.ਸੀ. ਨੂੰ ਖੋਰਾ ਲਾ ਰਹੇ ਬਠਿੰਡਾ ਕਾਊਂਟਰ ਦੇ ਦੋ ਐਡਵਾਂਸ ਬੁੱਕਰਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਦੌਰਾਨ ਇਕੱਲੇ ਮਈ ਮਹੀਨੇ ਦੇ ਪਹਿਲੇ ਪੰਜ ਦਿਨਾਂ ਦੀ ਪੜਤਾਲ ਵਿੱਚ ਦੋਵੇਂ ਮੁਲਾਜ਼ਮ 3 ਲੱਖ 32 ਹਜ਼ਾਰ 281 ਰੁਪਏ ਦਾ ਚੂਨਾ ਲਾਉਣ ਦੇ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਪੀ.ਆਰ.ਟੀ.ਸੀ. ਦੀਆਂ ਟਿਕਟ ਮਸ਼ੀਨਾਂ ਦੀ ਦੁਰਵਰਤੋਂ ਕਰਨ, ਮਸ਼ੀਨਾਂ ਦੇ ਰਿਕਾਰਡ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਧਨ ਦੀ ਚੋਰੀ ਕਰਨ ਦੇ ਦੋਸ਼ ਤਹਿਤ ਭਾਰਤੀ ਦੰਡ ਵਿਧਾਨ ਦੀ ਧਾਰਾ 420 ਅਤੇ 409 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਐਡਵਾਂਸ ਬੁੱਕਰ ਰਾਮ ਸਿੰਘ ਵਾਸੀ ਪਿੰਡ ਭੈਣੀ (ਜ਼ਿਲ੍ਹਾ ਬਠਿੰਡਾ) ਅਤੇ ਸੁਖਪਾਲ ਸਿੰਘ ਵਾਸੀ ਪਿੰਡ ਪਥਰਾਲਾ (ਜ਼ਿਲ੍ਹਾ ਬਠਿੰਡਾ) ਪੀ.ਆਰ.ਟੀ.ਸੀ. ਵਿੱਚ ਕਮਿਸ਼ਨ ਆਧਾਰ 'ਤੇ ਬੱਸਾਂ ਦੀ ਬੁਕਿੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੰਜ ਦਿਨਾਂ ਦੇ ਚੈਕ ਕੀਤੇ ਗਏ ਰਿਕਾਰਡ ਅਨੁਸਾਰ ਕੁੱਲ 3,32,281 ਰੁਪਏ ਦੀਆਂ ਟਿਕਟਾਂ ਦੋਵਾਂ ਬੁੱਕਰਾਂ ਵੱਲੋਂ ਸਵਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਪਰ ਟਿਕਟਾਂ ਦਾ ਬਣਦਾ ਕੈਸ਼ ਬਠਿੰਡਾ ਡਿਪੂ ਵਿੱਚ ਜਮ੍ਹਾਂ ਨਹੀਂ ਕਰਵਾਇਆ ਗਿਆ। 

ਮੰਤਰੀ ਨੇ ਦੱਸਿਆ ਕਿ ਦੋਵਾਂ ਐਡਵਾਂਸ ਬੁੱਕਰਾਂ ਵੱਲੋਂ ਬਠਿੰਡਾ ਡਿਪੂ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਹੋਰਨਾਂ ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਵੀ ਕੀਤੀ ਹੋ ਸਕਦੀ ਹੈ। ਇਸ ਲਈ ਪੀ.ਆਰ.ਟੀ.ਸੀ. ਦੇ ਬਠਿੰਡਾ ਡਿਪੂ ਤੋਂ 1 ਅਪ੍ਰੈਲ, 2021 ਤੋਂ ਲੈ ਕੇ 20 ਮਈ, 2022 ਤੱਕ ਹੋਈ ਐਡਵਾਂਸ ਟਿਕਟ ਬੁਕਿੰਗ ਦੀ ਘੋਖ ਕਰਨ ਲਈ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਜੋ ਇਹ ਵੀ ਪਤਾ ਲਗਾਉਣਗੀਆਂ ਕਿ ਇਸ ਗ਼ੈਰ-ਕਾਨੂੰਨੀ ਧੰਦੇ ਵਿੱਚ ਕਿਹੜੇ-ਕਿਹੜੇ ਮੁਲਾਜ਼ਮ ਸ਼ਾਮਲ ਹਨ। ਇਸ ਦੇ ਨਾਲ-ਨਾਲ ਸਮੂਹ ਡਿਪੂਆਂ ਤੋਂ ਵੀ 1 ਅਪ੍ਰੈਲ, 2021 ਤੋਂ 20 ਮਈ, 2022 ਤੱਕ ਦੋਸ਼ੀ ਮੁਲਾਜ਼ਮਾਂ ਦੀਆਂ ਟਿਕਟ ਮਸ਼ੀਨਾਂ ਰਾਹੀਂ ਜਾਰੀ ਕੀਤੀਆਂ ਗਈਆਂ ਟਿਕਟਾਂ ਦਾ ਰਿਕਾਰਡ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਆਦੇਸ਼ਾਂ 'ਤੇ ਪੀ.ਆਰ.ਟੀ.ਸੀ. ਦੇ ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਸੰਗਰੂਰ, ਬਰਨਾਲਾ, ਬੁਢਲਾਡਾ, ਲੁਧਿਆਣਾ ਅਤੇ ਕਪੂਰਥਲਾ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਲਿਖਿਆ ਗਿਆ ਹੈ ਕਿ ਉਹ ਐਡਵਾਂਸ ਬੁਕਿੰਗ ਏਜੰਟਾਂ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਮਿਲਾਨ ਕਰਨਾ ਯਕੀਨੀ ਬਣਾਉਣ। ਇਸੇ ਤਰ੍ਹਾਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਦਫ਼ਤਰ ਪੱਧਰ 'ਤੇ ਆਪਰੇਸ਼ਨ ਸਾਖਾ ਵਿਖੇ ਵੀ ਐਡਵਾਂਸ ਬੁੱਕਰਾਂ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਦੀ ਕੀਤੀ ਗਈ ਬੁਕਿੰਗ ਦਾ ਮਿਲਾਨ ਹਰ ਮਹੀਨੇ ਦੀ 10 ਤਰੀਕ ਨੂੰ ਕਰਨਾ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget