ਪੜਚੋਲ ਕਰੋ

ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

ਇੱਕ ਬੱਸ-ਇੱਕ ਪਰਮਿਟ" ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ।

ਚੰਡੀਗੜ੍ਹ : "ਇੱਕ ਬੱਸ-ਇੱਕ ਪਰਮਿਟ" ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਨਿਰਦੇਸ਼ ਦਿੱਤੇ ਕਿ ਉਹ ਛੇਤੀ ਤੋਂ ਛੇਤੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ।

ਬੱਸ ਅੱਡਿਆਂ ਦੇ ਬਾਹਰੋਂ ਚਲ ਰਹੀਆਂ ਨਾਜਾਇਜ਼ ਪ੍ਰਾਈਵੇਟ ਬੱਸਾਂ 'ਤੇ ਸ਼ਿੰਕਜਾ ਕਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਮੂਹ ਡਿਪੂ ਜਨਰਲ ਮੈਨੇਜਰ ਨੂੰ ਕਿਹ ਕਿ ਵਿਭਾਗ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਬੱਸ ਸਟੈਂਡਾਂ ਦੇ 500 ਮੀਟਰ ਖੇਤਰ ਵਿੱਚ ਨਾਜਾਇਜ਼ ਬੱਸਾਂ ਰੋਕਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਜਨਰਲ ਮੈਨੇਜਰ ਆਪਣੀਆਂ ਸ਼ਕਤੀਆਂ ਵਰਤਦਿਆਂ ਬੱਸ ਅੱਡਿਆਂ ਦੇ ਬਾਹਰ ਤੋਂ ਸਵਾਰੀਆਂ ਚੁੱਕਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬੱਸਾਂ ਨੂੰ ਫੜਨ ਦੀ ਕਾਰਵਾਈ ਕਰਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਵੀ ਹਦਾਇਤ ਕੀਤੀ ਗਈ।

ਵਿਭਾਗ ਦੀ ਆਮਦਨ ਵਧਾਉਣ ਵੱਲ ਧਿਆਨ ਕੇਂਦਰਤ ਕਰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਬੇਨਿਯਮੀਆਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ। ਸ. ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਬੱਸਾਂ ਦੇ ਤੇਲ ਚੋਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਲਈ ਜਨਰਲ ਮੈਨੇਜਰ ਇਹ ਯਕੀਨੀ ਬਣਾਉਣ ਕਿ ਹਰੇਕ ਬੱਸ ਤੋਂ ਘੱਟੋ-ਘੱਟ 4.8 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਮਿਲੇ। ਉਨ੍ਹਾਂ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੰਤਰੀ ਨੇ ਹਦਾਇਤ ਕੀਤੀ ਕਿ ਵਿਦਿਆਰਥੀ ਪਾਸ ਬਿਨਾਂ ਖੱਜਲ-ਖੁਆਰੀ ਅਤੇ ਸਮਾਂਬੱਧ ਤਰੀਕੇ ਨਾਲ ਬਣਾਏ ਜਾਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੱਸ ਪਾਸਾਂ ਸਬੰਧੀ ਲੰਬਤ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਸ. ਭੁੱਲਰ ਨੇ ਜਨਰਲ ਮੈਨੇਜਰਾਂ ਨੂੰ ਬੱਸ ਅੱਡਿਆਂ 'ਤੇ ਬਣੇ ਪਖ਼ਾਨਿਆਂ ਦੀ ਸਫ਼ਾਈ, ਡਰਾਈਵਰਾਂ-ਕੰਡਕਟਰਾਂ ਦੇ ਸਵਾਰੀਆਂ ਨਾਲ ਵਿਹਾਰ ਅਤੇ ਬੱਸਾਂ ਵਿੱਚ ਸਾਫ਼ ਪੀਣਯੋਗ ਪਾਣੀ ਦਾ ਪ੍ਰਬੰਧ ਕਰਨ ਵੱਲ ਉਚੇਚਾ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਮੈਂ ਅਗਲੇ ਦਿਨਾਂ ਤੋਂ ਬੱਸ ਅੱਡਿਆਂ ਦੀ ਚੈਕਿੰਗ ਮੁਹਿੰਮ ਅਰੰਭ ਰਿਹਾ ਹਾਂ ਅਤੇ ਇਸ ਦੌਰਾਨ ਅਣਗਹਿਲੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਪੰਜਾਬ ਸਰਕਾਰ ਦੀ ਪਾਰਦਰਸ਼ੀ ਤੇ ਈਮਾਨਦਾਰ ਪ੍ਰਸ਼ਾਸਨ ਦੇਣ ਦੀ ਨੀਤੀ ਮੁਤਾਬਕ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਸੰਕੇਤ ਦਿੱਤਾ ਕਿ ਜੇ ਕੋਈ ਅਧਿਕਾਰੀ ਤੇ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਸਮੂਹ ਡਿਪੂ ਜਨਰਲ ਮੈਨੇਜਰ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget