ਪੜਚੋਲ ਕਰੋ

Punjab News: ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

ਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਦਰਮਿਆਨ ਚੱਲੇਗੀ।

ਬੱਸਾਂ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਸਰਹੱਦੀ ਖੇਤਰ ਤੋਂ ਦੂਜੇ ਰਾਜਾਂ ਅਤੇ ਸੂਬੇ ਅੰਦਰ ਕਈ ਸਿੱਧੀਆਂ ਬੱਸਾਂ ਦੇ ਰੂਟ ਸ਼ੁਰੂ ਕੀਤੇ ਹਨ। ਇਸ ਉਪਰਾਲੇ ਤਹਿਤ ਇਸ ਤੋਂ ਪਹਿਲਾਂ ਪੱਟੀ ਤੋਂ ਸ਼ਿਮਲਾ ਲਈ ਸਿੱਧੀ ਬੱਸ ਸ਼ੁਰੂ ਕੀਤੀ ਗਈ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਟੀ ਡਿਪੂ ਦੀ ਨਵੀਂ ਬੱਸ ਖੇਮਕਰਨ ਬੱਸ ਸਟੈਂਡ ਤੋਂ ਸਵੇਰੇ 4:45 ਵਜੇ ਰਵਾਨਾ ਹੋਵੇਗੀ ਅਤੇ ਭਿੱਖੀਵਿੰਡ, ਪੱਟੀ, ਮੋਗਾ ਅਤੇ ਲੁਧਿਆਣਾ ਤੋਂ ਹੁੰਦੀ ਹੋਈ 11:30 ਵਜੇ ਚੰਡੀਗੜ੍ਹ ਪਹੁੰਚੇਗੀ। ਇਹ ਬੱਸ ਆਈ.ਐਬੀ.ਟੀ. ਚੰਡੀਗੜ੍ਹ ਤੋਂ ਸਵੇਰੇ 11:50 ਵਜੇ ਵਾਪਸ ਮੁੜੇਗੀ ਅਤੇ ਉਸੇ ਰਸਤੇ ਰਾਹੀਂ ਸ਼ਾਮ 7:30 ਵਜੇ ਖੇਮਕਰਨ ਪਹੁੰਚੇਗੀ। ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 360 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤਰਨ ਤਾਰਨ ਡਿਪੂ ਦੀ ਦੂਜੀ ਬੱਸ ਤਰਨ ਤਾਰਨ ਬੱਸ ਸਟੈਂਡ ਤੋਂ ਸਵੇਰੇ 5:40 ਵਜੇ ਰਵਾਨਾ ਹੋਵੇਗੀ ਅਤੇ ਝਬਾਲ, ਠੱਠਾ (ਬਾਬਾ ਬੁੱਢਾ ਸਾਹਿਬ), ਅੰਮ੍ਰਿਤਸਰ, ਹਰੀਕੇ, ਮੱਖੂ ਅਤੇ ਜ਼ੀਰਾ ਤੋਂ ਹੁੰਦੀ ਹੋਈ ਦੁਪਹਿਰ 12:00 ਵਜੇ ਸ੍ਰੀ ਮੁਕਤਸਰ ਸਾਹਿਬ ਪਹੁੰਚੇਗੀ, ਜੋ ਸ੍ਰੀ ਮੁਕਤਸਰ ਸਾਹਿਬ ਤੋਂ ਦੁਪਹਿਰ 12:35 'ਤੇ ਵਾਪਸੀ ਕਰਦਿਆਂ ਉਸੇ ਰੂਟ ਰਾਹੀਂ ਸ਼ਾਮ 5:40 ਵਜੇ ਤਰਨ ਤਾਰਨ ਪਹੁੰਚੇਗੀ। ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 255 ਰੁਪਏ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਦਾ ਮਾਲੀਆ ਨਿਰੰਤਰ ਵਾਧੇ ਵੱਲ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਦੇ ਆਧਾਰ 'ਤੇ ਬੱਸ ਰੂਟ ਬਣਾਉਣ ਤਾਂ ਜੋ ਲੋਕਾਂ ਲਈ ਸਸਤੀ ਅਤੇ ਆਰਾਮਦਾਇਕ ਬੱਸ ਸੇਵਾ ਯਕੀਨੀ ਬਣਾਈ ਜਾ ਸਕੇ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਅਤੇ ਕੁਸ਼ਲ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀਆਂ ਰਾਹਾਂ 'ਤੇ ਹੈ। ਮਾਨ ਸਰਕਾਰ ਨੇ ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬਹੁਤ ਹੀ ਸਸਤੇ ਕਿਰਾਏ 'ਤੇ ਲਗ਼ਜ਼ਰੀ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਇਸ ਸਮੇਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਲਗਭਗ 25 ਬੱਸਾਂ ਚੱਲ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget