ਰਵਨੀਤ ਕੌਰ

ਚੰਡੀਗੜ੍ਹ : ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਇਸ 'ਤੇ ਸਿਆਸੀ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ਹਨ। ਸੁਖਪਾਲ ਖਹਿਰਾ ਨੇ ਲਾਲਜੀਤ ਭੁੱਲਰ 'ਤੇ ਤਨਜ਼ ਕੱਸਿਆ ਹੈ। ਉਨ੍ਹਾਂ ਨੇ ਫੇਸਬੁੱਕ ਪੋਸਟ ਸ਼ੇਅਰ ਕੀਤੀ ਹੈ ਤੇ ਲਿਖਿਆ ਹੈ ਕਿ ਇਕ ਚੋਰੀ ਉਤੋਂ ਸੀਨਾਜੋਰੀ ਟਰਾਂਸਪੋਰਟ ਮੰਤਰੀ Motor Vehicle Act Section 84 ਦੀ ਉਲੰਘਣਾ ਕਰ ਰਿਹਾ ਹੈ। ਫੁਕਰਾਪੰਤੀ ਕਰ ਰਿਹਾ ਹੈ। 

 ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਖਤਰਨਾਕ ਸਟੰਟ ਸਾਹਮਣੇ ਆਇਆ ਹੈ। ਉਹ ਆਪਣੀ ਐਂਡੇਵਰ ਗੱਡੀ ਦੇ ਸਨਰੂਫ ਤੋਂ ਆਪਣਾ ਹੱਥ ਹਿਲਾਉਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ। ਕਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਹੈ ਤੇ ਉਸ ਦੇ ਦੋ ਗੰਨਮੈਨ ਵੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਾਹਰ ਲਟਕ ਰਹੇ ਹਨ।

ਹਾਲਾਂਕਿ ਇਸ ਮੁੱਦੇ 'ਤੇ ਟਰਾਂਸਪੋਰਟ ਮੰਤਰੀ ਦਾ ਜਵਾਬ ਨਹੀਂ ਮਿਲ ਸਕਿਆ ਹੈ। ਜੇਕਰ ਟ੍ਰੈਫਿਕ ਮਾਹਿਰਾਂ ਦੀ ਮੰਨੀਏ ਤਾਂ ਰਾਸ਼ਟਰੀ ਰਾਜ ਮਾਰਗ 'ਤੇ ਇਸ ਤਰ੍ਹਾਂ ਦੇ ਸਟੰਟ ਕਰਨਾ ਨਿਯਮਾਂ ਦੀ ਉਲੰਘਣਾ ਹੈ। ਹਾਲਾਂਕਿ ਖੁਦ ਟਰਾਂਸਪੋਰਟ ਮੰਤਰੀ ਦੀ ਅਜਿਹੀ ਵੀਡੀਓ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।