Punjab News: ਪੰਜਾਬ 'ਚ ਟਰਾਂਸਪੋਰਟਰਾਂ ਦੇ ਕਰੋੜਾਂ ਰੁਪਏ ਦੇ ਟੈਕਸ ਗਲਤ ਤਰੀਕੇ ਨਾਲ ਮੁਆਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਤੇ 10 ਕਰੋੜ ਰੁਪਏ ਦੇ ਟੈਕਸ ਮੁਆਫ਼ ਕੀਤੇ ਗਏ। ਇਸ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਾਮਲੇ ਦੀ ਜਾਂਚ ਕਰਕੇ ਟਰਾਂਸਪੋਰਟਰਾਂ ਤੋਂ ਵਸੂਲੀ ਦੇ ਹੁਕਮ ਦਿੱਤੇ ਹਨ।


ਇਹ ਵੀ ਪੜ੍ਹੋ :  ਕੌਣ ਹੈ ਅੰਮ੍ਰਿਤਪਾਲ ਦੀ ਸੱਜੀ ਬਾਂਹ ਪਪਲਪ੍ਰੀਤ? ਅੰਮ੍ਰਿਤਪਾਲ ਤੋਂ ਵੀ ਪਹਿਲਾਂ ਸੀ ਐਕਟਿਵ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਕੋਵਿਡ ਤੋਂ ਪਹਿਲਾਂ ਸਾਲ 2019 ਵਿੱਚ ਟਰਾਂਸਪੋਰਟਰਾਂ ਦਾ 10 ਕਰੋੜ ਤੋਂ ਵੱਧ ਦਾ ਟੈਕਸ ਗਲਤ ਤਰੀਕੇ ਨਾਲ ਮੁਆਫ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਰਟੀਓ ਕਰਨ ਸਿੰਘ ਛੀਨਾ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਆਰਟੀਓ ਕੋਲ 3 ਮਹੀਨਿਆਂ ਦਾ ਟੈਕਸ ਮੁਆਫ਼ ਕਰਨ ਦਾ ਅਧਿਕਾਰ ਹੈ ਪਰ ਉਨ੍ਹਾਂ ਵੱਲੋਂ 1 ਸਾਲ ਪੁਰਾਣਾ ਟੈਕਸ ਮੁਆਫ਼ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ :  ਪਟਿਆਲਾ -ਰਾਜਪੁਰਾ ਰੋਡ 'ਤੇ ਛੇਵੀਂ ਕਲਾਸ ਦੇ ਬੱਚੇ ਦੀ ਸੜਕ ਹਾਦਸੇ 'ਚ ਮੌਤ , ਪਰਿਵਾਰ ਦਾ ਰੋ -ਰੋ ਬੁਰਾ ਹਾਲ

ਇਸ ਦੇ ਨਾਲ ਹੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਆਫ ਕੀਤੇ ਟਰਾਂਸਪੋਰਟਰਾਂ ਤੋਂ ਗਲਤ ਟੈਕਸ ਵਸੂਲਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਲੋਕ ਸ਼ਾਮਲ ਨਹੀਂ ਹਨ।


ਦੱਸ ਦੇਈਏ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਤੇ 10 ਕਰੋੜ ਰੁਪਏ ਦੇ ਟੈਕਸ ਮੁਆਫ਼ ਕੀਤੇ ਗਏ ਸਨ। ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਾਮਲੇ ਦੀ ਜਾਂਚ ਕਰਕੇ ਟਰਾਂਸਪੋਰਟਰਾਂ ਤੋਂ ਵਸੂਲੀ ਦੇ ਹੁਕਮ ਦਿੱਤੇ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।