ਪੜਚੋਲ ਕਰੋ

RSR ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ 'ਤੇ ਪਵੇਗਾ ਵਾਧੂ ਵਿੱਤੀ ਬੋਝ : 'ਆਪ'

Punjab News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। 

Punjab News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ ਘਰੇਲੂ ਕੋਲੇ ਦੀ ਲੋੜ ਨੂੰ ਰੇਲ-ਜਹਾਜ਼-ਰੇਲ ਰਾਹੀਂ ਪੰਜਾਬ ਤੱਕ ਪਹੁੰਚਾਉਣ ਦੇ ਫੈਸਲੇ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ।

 ਕੰਗ ਨੇ ਭਾਜਪਾ 'ਤੇ ਅਡਾਨੀ ਸਮੂਹ ਦੇ ਹਿੱਤਾਂ ਦੀ ਰਾਖੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਇਸ ਲਈ ਸਰਕਾਰ ਨੇ ਸਿੱਧੀ ਆਵਾਜਾਈ ਨੂੰ ਅਪਣਾਉਣ ਦੀ ਬਜਾਏ ਦਹੇਜ/ਮੁੰਦਰਾ ਬੰਦਰਗਾਹ ਰਾਹੀਂ ਕੋਲੇ ਦੀ ਢੋਆ-ਢੁਆਈ ਕਰਨ ਦਾ ਫੈਸਲਾ ਕੀਤਾ ਹੈ। ਇਹ ਇੱਕ ਹੋਰ ਸਬੂਤ ਹੈ ਕਿ ਭਾਜਪਾ ਸਿਰਫ਼ ਪੂੰਜੀਵਾਦੀ ਪੱਖੀ ਪਾਰਟੀ ਹੈ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਬਜਾਏ ਆਪਣੇ ਪੂੰਜੀਵਾਦੀ ਦੋਸਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ।

'ਆਪ' ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਪਚਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕੀਤੀ ਗਈ ਹੈ। ਪਰ ਇਸ ਨਵੇਂ ਫੈਸਲੇ ਨਾਲ ਰਾਜ ਸਰਕਾਰ ਨੂੰ ਕੋਲੇ ਦੀ ਢੋਆ-ਢੁਆਈ ਲਈ ਘੱਟੋ-ਘੱਟ ਤਿੰਨ ਗੁਣਾ ਵੱਧ ਖਰਚਾ ਅਦਾ ਕਰਨਾ ਪਵੇਗਾ।

ਇਹ ਵੀ ਪੜ੍ਹੋ :ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

ਕੰਗ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਦੇ ਕੰਮਾਂ ਤੋਂ ਤੰਗ ਆ ਚੁੱਕੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।  ਪਰ 'ਆਪ' ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ ਅਤੇ ਸੂਬੇ ਦੇ ਖਿਲਾਫ ਸਾਰੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰੇਗੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget