ਬਿਹਾਰ ਦੇ ਫਰਜ਼ੀ ਟਰੈਵਲ ਏਜੰਟ ਨੇ ਪੰਜਾਬੀ ਵਿਦਿਰਾਥੀਆਂ ਨਾਲ ਮਾਰੀ ਸੀ ਠੱਗੀ, ਕੈਨੇਡਾ 'ਚ ਹੋਇਆ ਗ੍ਰਿਫ਼ਤਾਰ, ਜਾਣੋ ਮਾਮਲਾ
Travel Agent Brijesh Mishra Arrested : ਕੈਨੇਡਾ 'ਚ ਫਰਜ਼ੀ ਦਸਤਾਵੇਜ਼ਾਂ 'ਤੇ ਸਟੱਡੀ ਵੀਜ਼ਾ ਲਗਵਾ ਕੇ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Travel Agent Brijesh Mishra Arrested : ਕੈਨੇਡਾ 'ਚ ਫਰਜ਼ੀ ਦਸਤਾਵੇਜ਼ਾਂ 'ਤੇ ਸਟੱਡੀ ਵੀਜ਼ਾ ਲਗਵਾ ਕੇ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕੈਨੇਡਾ ਦੇ ਇਕ ਅਖਬਾਰ ਨੇ ਖੁਲਾਸਾ ਕੀਤਾ ਹੈ ਕਿ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ।
ਕੈਨੇਡਾ ਬਾਰਡਰ ਸੁਰੱਖਿਆ ਏਜੰਸੀ (Canada Border Security Agency) ਦੇ ਅਧਿਕਾਰੀਆਂ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਕੈਨੇਡੀਅਨ ਇਮੀਗ੍ਰੇਸ਼ਨ ਕੰਪਨੀ ਨੇ ਫੜ ਲਿਆ ਸੀ। ਇਸ ਤੋਂ ਬਾਅਦ ਫਰਜੀ ਏਜੰਟ ਨੂੰ ਸੀਮਾ ਸੁਰੱਖਿਆ ਏਜੰਸੀ ਦੇ ਹਵਾਲੇ ਕਰ ਦਿੱਤਾ ਗਿਆ।
ਕਾਨੂੰਨ ਤੋੜਨ ਵਾਲਿਆਂ ਨੂੰ ਨਹੀਂ ਜਾਵੇਗਾ ਬਖਸ਼ਿਆ
ਕੈਨੇਡਾ ਸੀਬੀਐੱਸਏ ਦੀ ਖੇਤਰੀ ਨਿਰਦੇਸ਼ਕ ਨੀਨਾ ਪਟੇਲ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ 'ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ 'ਚ ਦਾਖਲ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪ੍ਰਸ਼ਾਂਤ ਖੇਤਰੀ ਜਾਂਚ ਸੈਕਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਬ੍ਰਿਜੇਸ਼ ਮਿਸ਼ਰਾ ਨੂੰ ਫੜਨ ਲਈ ਸੀਬੀਐਸਏ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜਾਂਚ ਅਜੇ ਜਾਰੀ ਹੈ ਪਰ ਕੈਨੇਡੀਅਨ ਕਾਨੂੰਨ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਮੈਕਰੋ ਮੇਂਡੀਸੀਨੋ ਨੇ ਕਿਹਾ ਕਿ ਸਾਡੀ ਸਰਕਾਰ ਧੋਖੇਬਾਜ਼ਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਠੱਗੀ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ