Punjab News : ਬਟਾਲਾ 'ਚ ਇੱਕ ਟਰੈਵਲ ਏਜੰਟ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਿਤ ਮਸੀਹ (30) ਵਾਸੀ ਸਿੱਧਵਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਟਰੈਵਲ ਏਜੰਟ ਵਜੋਂ ਕੰਮ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਲੈਣ -ਦੇਣ ਵਾਲੇ ਤੰਗ ਕਰਦੇ ਸੀ , ਜਿਸ ਕਰਕੇ ਅਜਿਹਾ ਕਦਮ ਚੁੱਕਿਆ ਹੈ।


 


ਮਿਲੀ ਜਾਣਕਾਰੀ ਅਨੁਸਾਰ ਅਮਿਤ ਪੁਲਿਸ ਲਾਈਨ ਰੋਡ 'ਤੇ ਟਰੈਵਲ ਏਜੰਟ ਦਾ ਕੰਮ ਕਰਦਾ ਸੀ। ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਉਹ ਆਪਣੇ ਦਫ਼ਤਰ ਗਿਆ ਅਤੇ ਦੇਰ ਸ਼ਾਮ ਆਤਮ ਹੱਤਿਆ ਕਰਨ ਦੀ ਸੂਚਨਾ ਮਿਲੀ।  ਪਰਿਵਾਰਕ ਮੈਂਬਰਾਂ ਅਨੁਸਾਰ ਕੁਝ ਲੋਕ ਅਮਿਤ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ ਹੈ। ਟ੍ਰੈਵਲ ਏਜੰਟ ਆਪਣੀ ਦੁਕਾਨ ’ਤੇ ਇਕੱਲਾ ਸੀ ਤਾਂ ਇਸ ਨੇ ਪੱਖੇ ਦੀ ਕੁੰਡੀ ਨਾਲ ਫਾਹਾ ਲਗਾ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ।

 

ਇਹ ਵੀ ਪੜ੍ਹੋ : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਸਿੰਬਲ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ,ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। 

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।