Punjab News: ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਆਈ ਹੈ। ਹੁਣ ਸੜਕ 'ਤੇ ਸਫਰ ਕਰਨਾ ਹੋਵੇਗਾ ਆਸਾਨ। NHAI ਪੰਜਾਬ ਲਈ ਇੱਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ। ਇਸ ਪ੍ਰਾਜੈਕਟ ਨਾਲ ਬਠਿੰਡਾ ਤੋਂ ਚੰਡੀਗੜ੍ਹ ਦਾ ਸਫ਼ਰ ਬਹੁਤ ਆਸਾਨ ( journey from Bathinda to Chandigarh is very easy) ਹੋ ਜਾਵੇਗਾ। ਇਹ ਪ੍ਰਾਜੈਕਟ ਕਾਫੀ ਸਮੇਂ ਤੋਂ ਰੁਕਿਆ ਹੋਇਆ ਸੀ। ਦੱਸ ਦੇਈਏ ਕਿ ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਤੋਂ ਚੰਡੀਗੜ੍ਹ ਵਾਇਆ ਬਠਿੰਡਾ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਹੋਰ ਪੜ੍ਹੋ : ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਰਕਾਰੀ ਅਦਾਰੇ
ਪੈਸੇ ਦੀ ਵੀ ਬੱਚਤ ਹੋਵੇਗੀ
ਨੈਸ਼ਨਲ ਹਾਈਵੇਜ਼ ਆਫ਼ ਇੰਡੀਆ ਪੰਜਾਬ ਲਈ ਇਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ, ਜਿਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਆਸਾਨੀ ਹੋਵੇਗੀ। ਜਾਣਕਾਰੀ ਮੁਤਾਬਰ NHAI ਨੇ ਪੰਜਾਬ ਲਈ ਨਵਾਂ ਪ੍ਰੋਜੈਕਟ ਤਿਆਰ ਕੀਤਾ ਹੈ। ਇਹ ਪ੍ਰਾਜੈਕਟ ਕਾਫੀ ਸਮੇਂ ਰੁਕਿਆ ਹੋਇਆ ਸੀ, ਜੋ ਹੁਣ ਇਹ ਅੱਗੇ ਵਧ ਰਿਹਾ ਹੈ। ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਦੇ ਲੋਕ ਜੋ ਬਠਿੰਡਾ ਰਾਹੀਂ ਚੰਡੀਗੜ੍ਹ ਜਾਂਦੇ ਹਨ, ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ।
ਇਸ ਵੇਲੇ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਬਠਿੰਡਾ ਤੋਂ ਬਰਨਾਲਾ, ਸੰਗਰੂਰ, ਪਟਿਆਲਾ ਰਾਹੀਂ ਜਾਣਾ ਪੈਂਦਾ ਹੈ। ਇਹ ਸੜਕ ਬਣ ਜਾਂਦੀ ਹੈ ਤਾਂ ਲੋਕਾਂ ਨੂੰ ਬਰਨਾਲਾ ਤੋਂ ਚੰਡੀਗੜ੍ਹ ਤੱਕ ਲਿੰਕ ਸੜਕ ਮਿਲ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਤੇ ਪਟਿਆਲਾ ਜਾਣ ਦੀ ਲੋੜ ਨਹੀਂ ਪਵੇਗੀ।
ਇਸ ਤਹਿਤ ਬਰਨਾਲਾ ਤੋਂ ਮੁਹਾਲੀ ਆਈ. ਟੀ. ਸਿਟੀ ਤੱਕ ਇੱਕ ਵੱਖਰੀ ਸੜਕ ਬਣਾਈ ਜਾਵੇਗੀ। ਇਹ ਸੜਕ ਬਰਨਾਲਾ ਤੋਂ ਮਲੇਰਕੋਟਲਾ-ਸਰਹਿੰਦ-ਮੋਹਾਲੀ ਤੱਕ ਬਣਾਈ ਜਾਵੇਗੀ। ਇਸ ਸਮੇਂ ਸਰਹਿੰਦ-ਮੁਹਾਲੀ ਸੜਕ ਦਾ ਨਿਰਮਾਣ ਚੱਲ ਰਿਹਾ ਹੈ। ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਸਰਹਿੰਦ ਤੋਂ ਬਰਨਾਲਾ ਸੜਕ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ।
ਛੇ ਮਾਰਗੀ ਸੜਕ ਨਾਲ ਵੀ ਜੁੜ ਜਾਵੇਗੀ
ਇਹ ਸੜਕ ਬਠਿੰਡਾ ਤੋਂ ਲੁਧਿਆਣਾ ਤੱਕ ਬਣ ਰਹੀ ਛੇ ਮਾਰਗੀ ਸੜਕ ਨਾਲ ਵੀ ਜੁੜ ਜਾਵੇਗੀ। NHAI ਦੁਆਰਾ ਤਿਆਰ ਕੀਤੇ ਗਏ ਪ੍ਰੋਜੈਕਟ ਦੇ ਅਨੁਸਾਰ ਇਹ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਇੱਕ ਗ੍ਰੀਨਫੀਲਡ ਐਕਸਪ੍ਰੈਸਵੇਅ ਹੋਵੇਗਾ, ਜੋ ਚੰਡੀਗੜ੍ਹ ਨੂੰ ਬਰਨਾਲਾ ਤੋਂ ਮਲੇਰਕੋਟਲਾ, ਖੰਨਾ ਬਾਈਪਾਸ, ਸਰਹਿੰਦ ਅਤੇ ਮੋਹਾਲੀ ਰਾਹੀਂ ਜੋੜੇਗਾ। ਇਸ ਦੀ ਦੂਰੀ 110 ਕਿਲੋਮੀਟਰ ਹੋਵੇਗੀ। ਇਹ ਸੜਕ ਲੁਧਿਆਣਾ ਤੋਂ ਅਜਮੇਰ ਤੱਕ ਬਣ ਰਹੇ ਆਰਥਿਕ ਗਲਿਆਰੇ ਨਾਲ ਵੀ ਜੁੜ ਜਾਵੇਗੀ।