ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ -9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਪਿੱਪਲ ਦਾ ਦਰੱਖਤ ਡਿੱਗਣ ਕਾਰਨ 16 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 19 ਬੱਚੇ ਜ਼ਖਮੀ ਹੋ ਗਏ ਹਨ। ਸਕੂਲ ਦੀ 40 ਸਾਲਾ ਮਹਿਲਾ ਸੇਵਾਦਾਰ ਵੀ ਜ਼ਖ਼ਮੀ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ 11.30 ਵਜੇ ਵਾਪਰੀ ਹੈ।
ਉਸ ਸਮੇਂ ਬੱਚੇ ਦੁਪਹਿਰ ਦਾ ਖਾਣਾ ਖਾ ਰਹੇ ਸਨ। ਮ੍ਰਿਤਕ ਵਿਦਿਆਰਥਣ ਦੀ ਪਛਾਣ ਹੀਰਾਕਸ਼ੀ ਵਜੋਂ ਹੋਈ ਹੈ, ਜੋ ਸੈਕਟਰ 43 ਵਿੱਚ ਰਹਿੰਦੀ ਸੀ। ਉਹ ਦਸਵੀਂ ਜਮਾਤ ਦੀ ਵਿਦਿਆਰਥਣ ਸੀ। ਉਹ ਆਪਣੇ ਪਰਿਵਾਰ ਦੀ ਸਭ ਤੋਂ ਛੋਟੀ ਧੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਸ਼ਿਮਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਉਹ ਦੋ ਦਿਨ ਪਹਿਲਾਂ ਹੀ ਸ਼ਿਮਲਾ ਗਏ ਸੀ।
ਹਾਦਸੇ ਵਿੱਚ ਜਾਨ ਗਵਾਉਣ ਵਾਲੀ ਹਰਸ਼ਿਤਾ ਨੂੰ ਇਲਾਜ ਲਈ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀ.ਐੱਮ.ਐੱਚ.ਐੱਚ.) 16 ਤੋਂ ਪੀ.ਜੀ.ਆਈ. ਸਿਫਟ ਕੀਤਾ ਗਿਆ ਸੀ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖਮੀ ਹੋਏ 11 ਹੋਰ ਬੱਚਿਆਂ ਦਾ ਜੀਐਮਐਸਐਚ 16 ਵਿੱਚ ਇਲਾਜ ਚੱਲ ਰਿਹਾ ਹੈ। ਡਾਇਰੈਕਟਰ ਸਿਹਤ ਸੇਵਾਵਾਂ (DHS) ਦੀ ਨਿਗਰਾਨੀ ਹੇਠ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਚਾਰ ਹੋਰ ਬੱਚਿਆਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਅਤੇ 2 ਨੂੰ ਸੈਕਟਰ -34 ਦੇ ਮੁਕੁਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਵਿੱਚ ਇੱਕ ਮਹਿਲਾ ਸੇਵਾਦਾਰ ਅਤੇ ਇੱਕ ਬੱਚੇ ਨੂੰ ਜੀਐਮਐਸਐਚ- 16 ਤੋਂ ਪੀਜੀਆਈ ਵਿੱਚ ਸਿਫਟ ਕਰ ਦਿੱਤਾ ਗਿਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।