ਪੜਚੋਲ ਕਰੋ

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ ਸ਼ੁਰੂ : ਮੀਤ ਹੇਅਰ

Chandigarh News : ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ, ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ

Chandigarh News : ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ, ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ, ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ, ਜੋ ਕਿ 26 ਅਪਰੈਲ ਤੱਕ ਚੱਲਣਗੇ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। 

ਇਹ ਵੀ ਪੜ੍ਹੋ : ਉੱਤਰਾਖੰਡ ਤੋਂ ਪੰਜਾਬ ਪਹੁੰਚਿਆ ਅੰਮ੍ਰਿਤਪਾਲ, ਫਗਵਾੜਾ 'ਚ ਸਕਾਰਪੀਓ ਗੱਡੀ ਛੱਡ ਇਨੋਵਾ 'ਚ ਹੋਇਆ ਸਵਾਰ

ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ
 
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 10 ਮਈ ਨੂੰ ਵੋਟਾਂ, 13 ਨੂੰ ਨਤੀਜਾ

ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ਉਤੇ ਉਪਲੱਬਧ ਹੈ।

ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget