Punjab News: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਨਿਊ ਮਲਟੀਪਰਪਜ਼ ਹਾਲ, ਦੇਹਰਾਦੂਨ ਵਿਖੇ 20 ਤੋਂ 24 ਫਰਵਰੀ 2023 ਤੱਕ ਕਰਵਾਇਆ ਜਾ ਰਿਹਾ ਹੈ।



ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 13 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ