Punjab News : ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਮਾਲਕ ਟ੍ਰਾਈਡੈਂਟ ਗਰੁੱਪ ਤੇ ਵਾਈਸ ਚੇਅਰਮੈਨ ਪੰਜਾਬ ਯੋਜਨਾ ਬੋਰਡ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ,ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਮਾਇਆ ਦੇਵੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱਜ ਸ਼ਾਮ ਨੂੰ ਸਿਵਲ ਲਾਈਨਜ਼ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ (ਕੇਵੀਐੱਮ ਸਕੂਲ ਦੇ ਪਿਛਲੇ ਪਾਸੇ) ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਮਾਤਾ ਸ਼੍ਰੀਮਤੀ ਮਾਇਆ ਦੇਵੀ ਜੀ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਕਰਕੇ ਉਹਨਾਂ ਦਾ ਸੀਐੱਮਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ ,ਜਿੱਥੇ ਉਹਨਾਂ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਾਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖ਼ਾਸ ਤੌਰ ਉਤੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਆਪਣੀ ਸੰਤਾਨ ਦਾ ਭਵਿੱਖ ਸੰਵਾਰਨ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੀ ਦੂਰ-ਦ੍ਰਿਸ਼ਟੀ ਅਤੇ ਕੰਮ ਪ੍ਰਤੀ ਸਮਰਪਣ ਤੇ ਮਿਹਨਤ ਸਮੁੱਚੇ ਟਰਾਈਡੈਂਟ ਗਰੁੱਪ ਦੀ ਸਮਰੱਥਾ ਦੇ ਮੁੱਖ ਸਰੋਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਨਾਲ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਪੂਰਿਆ ਜਾਣਾ ਮੁਸ਼ਕਲ ਹੈ। ਸ੍ਰੀਮਤੀ ਮਾਇਆ ਦੇਵੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਸਕੇ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।