ਗੁਰਦਾਸਪੁਰ: ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਮਗਰੋਂ ਅੱਜ ਉਨ੍ਹਾਂ ਦੇ ਨਵੇਂ ਮੰਤਰੀ ਮੰਡਲ ਦਾ ਵੀ ਐਲਾਨ ਹੋ ਗਿਆ ਹੈ।ਕੈਬਿਨੇਟ 'ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਨਾਮ ਦੁਬਾਰਾ ਆਊਣ ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।ਸਮਰਥਕਾਂ ਨੇ ਖੁਸ਼ੀ ਦੇ ਵਿੱਚ ਲੱਡੂ ਵੰਡੇ ਅਤੇ ਇੱਕ ਦੂਜੇ ਦਾ ਮੁੰਹ ਮਿੱਠਾ ਕਰਵਾਇਆ।ਬਟਾਲਾ ਵਿੱਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕਰੀਬੀ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ, ਡਿਪਟੀ ਮੇਅਰ ਸੁਨੀਲ ਸਰੀਨ ਅਤੇ ਇਮਪਰੂਵਮੈਂਟ ਟ੍ਰਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਅਸੀਂ ਲੱਡੂ ਇਸ ਕਰਕੇ ਵੰਡੇ ਹਨ, ਕਿ ਮੁਖਮੰਤਰੀ ਨੇ ਇਕ ਸੱਚੇ ਇਨਸਾਨ ਨੂੰ ਦੁਬਾਰਾ ਮੰਤਰੀ ਬਣਾਇਆ ਹੈ। 


ਉਨ੍ਹਾਂ ਕਿਹਾ ਕਿ "ਸਾਨੂੰ ਬਹੁਤ ਖੁਸ਼ੀ ਹੋਈ ਹੈ ਕਿ ਮੁਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਦੁਬਾਰਾ ਕੈਬਿਨੇਟ ਮੰਤਰੀ ਬਣਾਇਆ ਹੈ, ਅਸੀ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਂਦੀ ਸੀ ਅਤੇ ਅਸੀ ਵਿਸ਼ਵਾਸ ਦਵਾਉਂਦੇ ਹਾਂ, ਕਿ ਜੋ ਕੰਮ ਨਹੀਂ ਹੋ ਸਕੇ ਉਹ ਹੁਣ ਜਲਦੀ ਹੀ ਪੂਰੇ ਹੋਣਗੇ।"


ਪੰਜਾਬ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਹੋ ਚੁੱਕਾ ਹੈ।ਐਤਵਾਰ ਸ਼ਾਮ 4.30 ਵਜੇ ਨਵੇਂ ਕੈਬਨਿਟ ਮੰਤਰੀ ਸਹੁੰ ਚੁੱਕਣਗੇ। ਅੱਜ ਮੁੱਖ ਮੰਤਰੀ ਰਾਜਪਾਲ ਨੂੰ ਮਿਲੇ ਅਤੇ ਸਹੁੰ ਚੁੱਕਣ ਦਾ ਸਮਾਂ ਮੰਗਿਆ। ਜਾਣਕਾਰੀ ਅਨੁਸਾਰ ਨਵੇਂ ਮੰਤਰੀ ਮੰਡਲ ਵਿੱਚ ਸੱਤ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਸੀਨੀਅਰ ਜੋ ਕਿ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਸਨ, ਦੀ ਛੁੱਟੀ ਹੋ ਗਈ ਹੈ।



ਇਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਮਿਲੀ ਜਗ੍ਹਾ 
ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ ਉਨ੍ਹਾਂ ਵਿੱਚ ਪ੍ਰਗਟ ਸਿੰਘ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰ, ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਸ਼ਾਮਲ ਹਨ। 



ਕੈਪਟਨ ਸਰਕਾਰ ਦੇ ਇਨ੍ਹਾਂ ਮੰਤਰੀਆਂ ਨੂੰ ਮਿਲਿਆ ਮੌਕਾ 
ਜਿਨ੍ਹਾਂ ਨੂੰ ਇੱਕ ਹੋਰ ਮੌਕਾ ਮਿਲ ਸਕਦਾ ਹੈ ਉਹ ਹਨ ਸੁਖਜਿੰਦਰ ਰੰਧਾਵਾ (ਉਪ ਮੁੱਖ ਮੰਤਰੀ), ਓਪੀ ਸੋਨੀ (ਉਪ ਮੁੱਖ ਮੰਤਰੀ), ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।