ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ ਦੋ ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਤੇ ਇੱਕ ਕਰਮਚਾਰੀ 'ਤੇ ਪੁਲਿਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਪੜਤਾਲ 'ਚ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ, ਬਲਾਕ ਗਿੱਦੜਬਾਹਾ ਦੇ ਸਹਾਇਕ ਪ੍ਰੋਜੈਕਟ ਅਫਸਰ ਹਰਪ੍ਰੀਤ ਸਿੰਘ, ਬਲਾਕ ਗੁਰੂਹਰਸਹਾਏ ਦੇ ਸਹਾਇਕ ਪ੍ਰੋਜੈਕਟ ਅਫਸਰ ਦਲੀਪ ਕੁਮਾਰ, ਬਲਾਕ ਫਿਰੋਜ਼ਪੁਰ ਦੇ ਸਹਾਇਕ ਪ੍ਰੋਜੈਕਟ ਅਫਸਰ ਰਜਨੀ ਸ਼ਰਮਾ ਤੇ ਮੀਨਾ ਸ਼ਰਮਾ, ਬਲਾਕ ਘੱਲ ਖੁਰਦ ਦੇ ਸਹਾਇਕ ਪ੍ਰੋਜੈਕਟ ਅਫਸਰ ਚਰਨਜੀਤ ਸਿੰਘ ਵੱਲੋਂ ਇਸ ਸਕੀਮ ਤਹਿਤ ਵਰਤੇ ਜਾਂਦੇ ਮੈਟੀਰੀਅਲ ਲਈ ਦੀ ਦੋ ਕਰੋੜ 59 ਲੱਖ ਰੁਪਏ ਦੀ ਜਾਅਲੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ ਪਹਿਲਾਂ ਹੀ ਅਸਤੀਫਾ ਦੇ ਗਏ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਤੇ ਬਾਕੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਕੀਤੇ ਗਏ ਹਨ।
ਬਾਜਵਾ ਨੇ ਇਹ ਹੁਕਮ ਜਾਰੀ ਕਰਦਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮਗਨਰੇਗਾ ਸਮੇਤ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਕਿਸੇ ਵੀ ਸਕੀਮ 'ਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਉੱਕਾ ਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਪੰਜਾਬ ਦੇ ਹਰ ਬਲਾਕ 'ਚ ਇਸ ਸਕੀਮ ਲਾਗੂ ਕੀਤੇ ਜਾਣ ਦੀ ਤੁਰੰਤ ਪੜਤਾਲ ਕਰਵਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਜਾਰੀ ਕੀਤੇ ਗਏ ਇੱਕ-ਇੱਕ ਪੈਸੇ ਨੂੰ ਸਹੀ ਥਾਂ 'ਤੇ ਖ਼ਰਚ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਤ੍ਰਿਪਤ ਬਾਜਵਾ ਵੱਲੋਂ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ
ਏਬੀਪੀ ਸਾਂਝਾ
Updated at:
13 Nov 2019 04:09 PM (IST)
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਗਨਰੇਗਾ ਨੂੰ ਲਾਗੂ ਕਰਨ 'ਚ ਦੋ ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਤੇ ਇੱਕ ਕਰਮਚਾਰੀ 'ਤੇ ਪੁਲਿਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।
- - - - - - - - - Advertisement - - - - - - - - -