ਸ੍ਰੀ ਮੁਕਤਸਰ ਸਾਹਿਬ: ਇੱਥੇ ਇੱਖ ਵਿਅਕਤੀ ਨੇ 32 ਬੋਰ ਦੀ ਰਿਵਾਲਵਰ ਨਾਲ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ। ਤਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤਕ ਕੁਝ ਵੀ ਪਤਾ ਨਹੀਂ ਲੱਗਾ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਆਦਰਸ਼ ਨਗਰ ਗਲੀ ਨੰਬਰ 6 ਦੀ ਹੈ। ਸੂਚਨਾ ਮਿਲਣ 'ਤੇ ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਕਿਹਾ ਕਿ ਹੱਲੇ ਤੱਕ ਇਸ ਘਟਨਾ ਦੇ ਕਾਰਨਾਂ ਬਾਰੇ ਕੁਝ ਵੀ ਨਹੀਂ ਪਤਾ।