ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਲਈ ਲੋਂੜੀਦੇ ਫੰਡ ਜੁਟਾਉਣ ਲਈ ਪਹਿਲਕਦਮੀ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਅਗਲੇ ਛੇ ਮਹੀਨਿਆਂ ਲਈ ਆਪਣੀ ਤਨਖ਼ਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਕੀਤਾ ਹੈ।
ਬਾਜਵਾ ਨੇ ਕਿਹਾ ਕਿ ਪੂਰੀ ਦੁਨੀਆਂ ਦੀ ਤਰ੍ਹਾਂ ਪੰਜਾਬ ਵੀ ਇਸ ਵੇਲੇ ਕਰੋਨਾ ਦੀ ਕਰੋਪੀ ਕਾਰਨ ਅਤਿ ਗੰਭੀਰ ਸੰਕਟ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸਿਹਤ, ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਸਮੇਤ ਸੂਬੇ ਦੇ ਕਈ ਹੋਰ ਮਹਿਕਮਿਆਂ ਦੇ ਮੁਲਾਜ਼ਮ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਕਰੋਨਾ ਵਿਰੁੱਧ ਮੂਹਰੇ ਹੋ ਕੇ ਜੰਗ ਲੜ ਰਹੇ ਹਨ। ਜੰਗ ਲੜ ਰਹੇ ਇਨ੍ਹਾਂ ਯੋਧਿਆਂ ਨੂੰ ਸੁਰੱਖਿਆ ਕਿੱਟਾਂ ਤੇ ਮਾਸਕਾਂ ਦੀ ਲੋੜ ਹੈ ਜਦੋਂ ਕਿ ਮਰੀਜ਼ਾਂ ਲਈ ਦਵਾਈਆਂ ਤੇ ਵੈਂਟੀਲੇਟਰ ਚਾਹੀਦੇ ਹਨ।
ਇਹ ਸਾਰਾ ਸਾਜ਼ੋ-ਸਾਮਾਨ ਖਰੀਦਣ ਲਈ ਪੈਸੇ ਦੀ ਬੜੀ ਵੱਡੀ ਲੋੜ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਜੰਗ ਵਿੱਚ ਆਪਣਾ ਬਹੁਤ ਹੀ ਨਿਗੂਣਾ ਜਿਹਾ ਹਿੱਸਾ ਪਾਉਣ ਲਈ ਮੈਂ ਅੱਜ ਫੈਸਲਾ ਕੀਤਾ ਹੈ ਕਿ ਅਗਲੇ 6 ਮਹੀਨਿਆਂ ਲਈ ਆਪਣੀ ਤਨਖ਼ਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦਿੰਦਾ ਰਹਾਂਗਾ। ਉਨ੍ਹਾਂ ਨੇ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਦਰਜਾ ਚਾਰ ਤੋਂ ਮੁੱਖ ਸਕੱਤਰ ਤੱਕ ਸੂਬੇ ਦੇ ਸਾਰੇ ਰੈਗੂਲਰ ਤੇ ਪੂਰੀ ਤਨਖਾਹ ਲੈ ਰਹੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਅਗਲੇ 6 ਮਹੀਨਿਆਂ ਲਈ ਆਪਣੀ ਤਨਖ਼ਾਹ ਦਾ ਘੱਟ ਘੱਟ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ।
ਬਾਜਵਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਕਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਜਿੱਤਣ ਲਈ ਪੰਜਾਬ ਸਰਕਾਰ ਨੂੰ ਆਪਣੇ ਕਈ ਕੰਮ ਰੋਕ ਕੇ ਸਾਰਾ ਪੈਸਾ ਇਸ ਪਾਸੇ ਲਾਉਣਾ ਪੈ ਰਿਹਾ ਹੈ। ਇਸ ਲਈ ਹੋ ਸਕਦਾ ਹੈ ਕਿ ਅਗਲੇ ਕੁਝ ਸਮੇਂ ਲਈ ਸਾਨੂੰ ਆਪਣੇ ਕਈ ਵਿਕਾਸ ਕਾਰਜ ਰੋਕਣੇ ਪੈਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਨਸਿਕ ਤੌਰ ਉੱਤੇ ਤਿਆਰ ਰਹਿਣਾ ਚਾਹੀਦਾ ਹੈ ਕਿ ਸੜਕਾਂ, ਪੁਲ, ਗਲੀਆਂ-ਨਾਲੀਆਂ, ਸੀਵਰੇਜ ਤੇ ਸਕੂਲਾਂ-ਕਾਲਜਾਂ ਦੀਆਂ ਇਮਾਰਤਾਂ ਬਣਾਉਣ ਦੇ ਕਾਰਜ ਕੁਝ ਸਮੇਂ ਲਈ ਅੱਗੇ ਪਾਉਣੇ ਪੈਣ। ਇਸ ਵੇਲੇ ਸਭ ਤੋਂ ਵੱਧ ਲੋੜ ਪੰਜਾਬ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਹੈ ਤੇ ਸਰਕਾਰ ਨੇ ਆਪਣੇ ਸਾਰੇ ਸਾਧਨ ਇਸ ਪਾਸੇ ਲਾਏ ਹੋਏ ਹਨ।
ਕੈਪਟਨ ਦੇ ਪਹਿਲੇ ਮੰਤਰੀ ਨੇ ਵਿਖਾਇਆ ਦਿਲ, ਖੁਦ ਹੀ ਕੀਤਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
13 Apr 2020 04:47 PM (IST)
ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਲਈ ਲੋਂੜੀਦੇ ਫੰਡ ਜੁਟਾਉਣ ਲਈ ਪਹਿਲਕਦਮੀ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਅਗਲੇ ਛੇ ਮਹੀਨਿਆਂ ਲਈ ਆਪਣੀ ਤਨਖ਼ਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਕੀਤਾ ਹੈ।
- - - - - - - - - Advertisement - - - - - - - - -