ਪੜਚੋਲ ਕਰੋ
Advertisement
(Source: ECI/ABP News/ABP Majha)
ਕਾਂਗਰਸ ਪਾਰਟੀ 'ਚ ਧੜੇਬੰਦੀ ਖ਼ਤਮ ਹੋਵੇਗੀ , ਆਪਣੀਆਂ ਗ਼ਲਤੀਆਂ ਨੂੰ ਦਰੁਸਤ ਕਰਕੇ ਅੱਗੇ ਮਜਬੂਤ ਹੋਵਾਂਗੇ : ਤ੍ਰਿਪਤ ਬਾਜਵਾ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਕਾਂਗਰਸ ਭਵਨ ਵਿਖੇ ਨਵਨਿਯੁਕਤ ਬਟਾਲਾ ਕਾਂਗਰਸ ਦੇ ਪ੍ਰਧਾਨ ਸੰਜੀਵ ਕੁਮਾਰ ਨੂੰ ਰਸਮੀ ਸਮਾਗਮ 'ਤੇ ਪ੍ਰਧਾਨ ਦੀ ਕੁਰਸੀ 'ਤੇ ਬਿਠਾਇਆ ਗਿਆ।
ਬਟਾਲਾ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਕਾਂਗਰਸ ਭਵਨ ਵਿਖੇ ਨਵਨਿਯੁਕਤ ਬਟਾਲਾ ਕਾਂਗਰਸ ਦੇ ਪ੍ਰਧਾਨ ਸੰਜੀਵ ਕੁਮਾਰ ਨੂੰ ਰਸਮੀ ਸਮਾਗਮ 'ਤੇ ਪ੍ਰਧਾਨ ਦੀ ਕੁਰਸੀ 'ਤੇ ਬਿਠਾਇਆ ਗਿਆ।
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਆਪਣੀ ਨਵੀ ਟੀਮ ਬਣਾਈ ਗਈ ਹੈ ਅਤੇ ਇਸ ਟੀਮ 'ਚ ਸ਼ਾਮਿਲ ਬਟਾਲਾ ਦੇ ਪ੍ਰਧਾਨ ਸੰਜੀਵ ਕੁਮਾਰ ਨੂੰ ਅੱਜ ਬਟਾਲਾ ਕਾਂਗਰਸ ਭਵਨ 'ਚ ਪਹੁੰਚ ਕੇ ਉਹਨਾਂ ਨੂੰ ਅਹੁਦੇ 'ਤੇ ਬਿਠਾਇਆ ਗਿਆ ਹੈ ਅਤੇ ਇਹ ਉਮੀਦ ਹੈ ਕਿ ਜੋ ਕਾਂਗਰਸ ਪਾਰਟੀ 'ਚ ਪਿੱਛੇ ਆਪਸੀ ਗੁੱਟਬਾਜ਼ੀ ਸੀ ,ਉਹ ਖਤਮ ਹੋਵੇਗੀ ਅਤੇ ਕਾਂਗਰਸ ਨਵੀ ਟੀਮ ਤਹਿਤ ਮਜਬੂਤ ਅਤੇ ਇਕ ਜੁਟ ਹੋਵੇਗੀ।
ਇਸ ਦੇ ਨਾਲ ਹੀ ਸਾਬਕਾ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਿੱਛੇ ਕਮਜ਼ੋਰ ਸੀ ਤਾਂ ਅੱਜ ਪਾਰਟੀ ਇਸ ਹਾਲਾਤ 'ਚ ਹੈ ਅਤੇ ਆਪਣੀਆਂ ਗ਼ਲਤੀਆਂ ਨੂੰ ਦਰੁਸਤ ਕਰਕੇ ਅੱਗੇ ਆਉਣ ਵਾਲੇ ਸਮੇ 'ਚ ਪਾਰਟੀ ਮਜਬੂਤ ਹੋਵੇਗੀ ਅਤੇ ਹੋ ਵੀ ਰਹੀ ਹੈ।
ਦੱਸ ਦੇਈਏ ਕਿ ਕਾਂਗਰਸੀ ਆਗੂਆਂ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਵਿਚਾਲੇ ਹੋਈ ਲੜਾਈ ਕਾਰਨ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਦੇ ਨਾਲ ਹੀ ਪਾਰਟੀ ਦੀ ਅਗਵਾਈ ਸਿਰਫ਼ ਸੰਸਦ ਮੈਂਬਰ ਅਤੇ ਮੰਤਰੀ ਹੀ ਸੰਭਾਲਦੇ ਹਨ, ਜਦਕਿ ਪਾਰਟੀ ਵਰਕਰਾਂ ਨਾਲ ਚੱਲਦੀ ਹੈ।
ਉਨ੍ਹਾਂ ਕਿਹਾ ਸੀ ਕਿ ਪਾਰਟੀ ਚੋਣਾਂ ਸਮੇਂ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ। ਹੇਠਲੇ ਪੱਧਰ ਦੇ ਵਰਕਰਾਂ ਨੂੰ ਜ਼ਿਲ੍ਹੇ ਵਿੱਚ ਅਡਜਸਟ ਕੀਤਾ ਜਾਣਾ ਚਾਹੀਦਾ ਹੈ ਤਾਂ ਹੀ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੋਵੇਗਾ। ਵਰਕਰਾਂ ਦੀ ਨਿਰਾਸ਼ਾ ਹੀ ਕਾਂਗਰਸ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਹੈ।
ਉਨ੍ਹਾਂ ਕਿਹਾ ਸੀ ਕਿ ਪਾਰਟੀ ਚੋਣਾਂ ਸਮੇਂ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ। ਹੇਠਲੇ ਪੱਧਰ ਦੇ ਵਰਕਰਾਂ ਨੂੰ ਜ਼ਿਲ੍ਹੇ ਵਿੱਚ ਅਡਜਸਟ ਕੀਤਾ ਜਾਣਾ ਚਾਹੀਦਾ ਹੈ ਤਾਂ ਹੀ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੋਵੇਗਾ। ਵਰਕਰਾਂ ਦੀ ਨਿਰਾਸ਼ਾ ਹੀ ਕਾਂਗਰਸ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement