ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁੱਖ ਗਵਾਹ ਨੇ ਦਾਅਵਾ ਕੀਤਾ ਹੈ ਕਿ ਕਮਲਨਾਥ ਦੇ ਭੜਕਾਉਣ ’ਤੇ ਲੋਕਾਂ ਨੇ ਜਦੋਂ ਦੋ ਸਿੱਖਾਂ ਦਾ ਕਤਲ ਕੀਤਾ ਤਾਂ ਉਹ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੌਜੂਦ ਸੀ।
ਦਰਅਸਲ ਸੋਮਵਾਰ ਨੂੰ ਉਨ੍ਹਾਂ ਖਿਲਾਫ਼ ਗਵਾਹੀ ਦੇਣ ਲਈ ਮੁੱਖ ਗਵਾਹ ਮੁਖਤਿਆਰ ਸਿੰਘ ਵਿਸ਼ੇਸ਼ ਜਾਂਚ ਟੀਮ (ਸਿਟ) ਮੂਹਰੇ ਪੇਸ਼ ਹੋਏ। ਪਹਿਲੀ ਨਵੰਬਰ 1984 ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦੋ ਸਿੱਖਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਉਨ੍ਹਾਂ ਕਮਲਨਾਥ ਖਿਲਾਫ਼ ਗਵਾਹੀ ਦੇਣ ਦੀ ਇੱਛਾ ਪ੍ਰਗਟ ਕੀਤੀ।
ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਹੋਰ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਮੁਖਤਿਆਰ ਸਿੰਘ ਨੇ ਦੱਸਿਆ ਕਿ ਕਮਲਨਾਥ ਦੇ ਭੜਕਾਉਣ ’ਤੇ ਲੋਕਾਂ ਨੇ ਜਦੋਂ ਦੋ ਸਿੱਖਾਂ ਦਾ ਕਤਲ ਕੀਤਾ ਤਾਂ ਉਹ ਰਕਾਬਗੰਜ ਸਾਹਿਬ ਵਿਖੇ ਮੌਜੂਦ ਸੀ। ਗ੍ਰਹਿ ਮੰਤਰਾਲੇ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕਰਨ ਮਗਰੋਂ ਸਿਟ ਤੋਂ ਕੇਸ ਨੰਬਰ 601/84 ਖੋਲ੍ਹੇ ਜਾਣ ਦੀ ਮੰਗ ਕੀਤੀ ਗਈ ਸੀ।
ਸਿੱਟ ਨੇ ਮੁਖਤਿਆਰ ਸਿੰਘ ਦਾ ਬਿਆਨ ਦਰਜ ਕਰ ਲਿਆ ਹੈ। ਦੂਜੇ ਮੁੱਖ ਗਵਾਹ ਸੰਜੇ ਸੂਰੀ, ਜੋ ਉਸ ਵੇਲੇ ਪੱਤਰਕਾਰ ਸਨ, ਦੀ ਗਵਾਹੀ ਦਾ ਮਾਮਲਾ ਵੀ ਵਿਚਾਰਿਆ ਗਿਆ। ਸਿੱਟ ਨੇ ਭਰੋਸਾ ਦਿੱਤਾ ਕਿ ਉਹ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਦੇ ਬਿਆਨ ਦਰਜ ਕਰੇਗੀ।
ਕਾਂਗਰਸੀ ਮੁੱਖ ਮੰਤਰੀ ਨੇ ਭੜਕਾ ਕੇ ਕਰਵਾਇਆ ਸਿੱਖਾਂ ਦਾ ਕਤਲ, ਮੁੱਖ ਗਵਾਹ ਦਾ ਸਿੱਟ ਕੋਲ ਦਾਅਵਾ
ਏਬੀਪੀ ਸਾਂਝਾ
Updated at:
24 Sep 2019 01:16 PM (IST)
ਸਿੱਖ ਕਤਲੇਆਮ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁੱਖ ਗਵਾਹ ਨੇ ਦਾਅਵਾ ਕੀਤਾ ਹੈ ਕਿ ਕਮਲਨਾਥ ਦੇ ਭੜਕਾਉਣ ’ਤੇ ਲੋਕਾਂ ਨੇ ਜਦੋਂ ਦੋ ਸਿੱਖਾਂ ਦਾ ਕਤਲ ਕੀਤਾ ਤਾਂ ਉਹ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੌਜੂਦ ਸੀ।
- - - - - - - - - Advertisement - - - - - - - - -