ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਸਾਬਕਾ ਅਫਸਰ ਬਣੇ ਵਾਅਦਾ ਮੁਆਫ਼ ਗਵਾਹ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸੇ ਵੇਲੇ ਸੈਣੀ ਦੇ ਖਾਸ-ਮ-ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਉਨ੍ਹਾਂ ਖਿਲਾਫ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਦੋਵਾਂ ਸਾਬਕਾ ਪੁਲਿਸ ਅਫਸਰਾਂ ਨੇ ਸੈਮੀ ਖਿਲਾਫ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸੇ ਵੇਲੇ ਸੈਣੀ ਦੇ ਖਾਸ-ਮ-ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਉਨ੍ਹਾਂ ਖਿਲਾਫ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਦੋਵਾਂ ਸਾਬਕਾ ਪੁਲਿਸ ਅਫਸਰਾਂ ਨੇ ਸੈਮੀ ਖਿਲਾਫ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ। ਦੱਸ ਦਈਏ ਕਿ ਸੁਮੇਧ ਸੈਣੀ ਖਿਲਾਫ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਕੇਸ ਚੱਲ ਰਿਹਾ ਹੈ। ਹੁਣ ਇਸ ਕੇਸ ਵਿੱਚ ਮੁਹਾਲੀ ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਇਨ੍ਹਾਂ ਦੋਵਾਂ ਨੇ ਮੰਗਲਵਾਰ ਨੂੰ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ ਹਨ। ਇਨ੍ਹਾਂ ਸਾਬਕਾ ਅਫ਼ਸਰਾਂ ਨੇ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲਿਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਾਉਣ ਲਈ ਵੱਖ-ਵੱਖ ਪੁਲਿਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲਿਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲਿਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲਿਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਤੇ ਉਸ ਦੇ ਸਰੀਰ ’ਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲਿਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਆਖਰ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਵੀ ਇਸ ਕੇਸ ਵਿੱਚ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾਂ ਵਿੱਚ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲਿਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਸੀ ਤੇ ਉਹ ਚੱਲਣ ਫਿਰਨ ਤੋਂ ਵੀ ਲਾਚਾਰ ਸੀ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget