ਪੜਚੋਲ ਕਰੋ

Truck drivers Strike: ਡਰਾਈਵਰਾਂ ਦੀ ਹੜਤਾਲ ਦਾ ਪੰਜਾਬ 'ਤੇ ਸਿੱਧਾ ਅਸਰ, ਪੈਟਰੋਲ ਪੰਪਾਂ ਤੋਂ ਮੁੱਕ ਗਿਆ ਤੇਲ, ਲੱਗਣ ਲੱਗੀਆਂ ਲੰਬੀਆਂ ਲਾਈਨਾਂ

Truck drivers Strike Punjab: ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ 'ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਰਾਹੀਂ ਕੀਤੀ ਜਾਂਦੀ ਹੈ। ਇਸ ਕੰਮ ਲਈ ਟਰੱਕ, ਟੈਂਕਰ ਪਿਕਅੱਪ

Truck drivers Strike Punjab: ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਦੇਸ਼ ਭਰ 'ਚ ਟਰੱਕ ਡਰਾਈਵਰਾਂ ਦੀ ਹੜਤਾਲ ਜਾਰੀ ਹੈ। ਜਿਸ ਦੇ ਚਲਦੇ ਇਸ ਦਾ ਅਸਰ ਦੇਖਣ ਨੂੰ ਵੀ ਮਿਲਣ ਲੱਗਾ ਹੈ। ਹੜਤਾਲ ਦਾ ਅਸਰ ਪੈਟਰੋਲ ਪੰਪਾ 'ਤੇ ਸਿੱਧਾ ਸਿੱਧਾ ਪੈਣਾ ਸ਼ੁਰੂ ਹੋ ਗਿਆ ਹੈ। ਪੰਜਾਬ 'ਚ ਵੀ ਡਰਾਈਵਰਾਂ ਵੱਲੋਂ ਹੜਤਾਲ ਜਾਰੀ ਹੈ।


ਕਈ ਪੰਪਾਂ 'ਤੇ ਮੁੱਕਿਆ ਤੇਲ 

 ਪੰਜਾਬ ਦੇ ਕਈ ਜ਼ਿਲ੍ਹਿਆਂ `ਚ ਪੈਟਰੋਲ ਪੰਪਾਂ 'ਤੇ ਪੈਟਰੋਲ ਖ਼ਤਮ ਹੋ ਗਿਆ। ਇਸ ਨਾਲ ਪੰਪ ਮਾਲਕਾ ਨੇ ਪੰਪ ਬੰਦ ਕਰ ਦਿੱਤੇ,  ਏਨਾ ਹੀ ਨਹੀਂ, ਕਈ ਪੰਪਾਂ 'ਤੇ ਡੀਜ਼ਲ ਵੀ ਖ਼ਤਮ ਹੋਣ ਦੀ ਸੂਚਨਾ ਹੈ। ਰੂਪਨਗਰ 'ਚ ਪੈਟਰੋਲ ਪੰਪਾਂ 'ਤੇ ਦੇਰ ਸ਼ਾਮ ਨੂੰ ਪੈਟਰੋਲ ਤੇ ਡੀਜ਼ਲ ਪੁਆਉਣ ਲਈ ਵਾਹਨਾਂ ਦੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਲੁਧਿਆਣਾ ਤੇ ਬਰਨਾਲਾ 'ਚ ਵੀ ਇਹੀ ਸਥਿਤੀ ਰਹੀ।

ਜੇਕਰ ਅੱਜ ਸ਼ਾਮ ਤੱਕ ਹੜਤਾਲ ਨਾ ਤੋੜੀ ਗਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕ ਵੀ ਪ੍ਰੇਸ਼ਾਨ ਹੋਣਗੇ। ਕਿਉਂਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਡਰਾਈ ਹੋ ਜਾਣਗੇ। ਯਾਨੀ ਕਿ ਉਨ੍ਹਾਂ ਦਾ ਤੇਲ ਖਤਮ ਹੋ ਜਾਵੇਗਾ। 


ਪੰਜਾਬ 'ਚ 3600 ਪੈਟਰੋਲ ਪੰਪ

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ 'ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਰਾਹੀਂ ਕੀਤੀ ਜਾਂਦੀ ਹੈ। ਇਸ ਕੰਮ ਲਈ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂਕਿ ਤੇਲ ਕੰਪਨੀਆਂ ਕੋਲ ਵੀ ਆਪਣੇ ਵਾਹਨ ਹਨ। ਪਰ ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਲੈ ਕੇ ਨਹੀਂ ਜਾ ਸਕੀਆਂ। 

ਪੰਪ ਮਾਲਕਾਂ ਦਾ ਕੀ ਹੈ ਕਹਿਣਾ ?

ਪੈਟਰੋਲ ਪੰਪ ਐਸੋਸੀਏਸ਼ਨ ਬਰਨਾਲਾ ਦੇ ਉਪ ਪ੍ਰਧਾਨ ਵਿਕਾਸ ਬਾਂਸਲ ਘੰਟੀ ਦੇ ਮੁਤਾਬਕ, ਤੇਲ ਟੈਂਕਰਾਂ ਦੀ ਦੋ ਦਿਨਾਂ ਤੋਂ ਹੱਲ ਰਹੀ ਹੜਤਾਲ ਦੇ ਕਾਰਨ ਅਜਿਹੀ ਸਥਿਤੀ ਬਣੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ 'ਚ ਕਰੀਬ ਸੱਠ ਪੈਟਰੋਲ ਪੰਪ ਹਨ। ਜ਼ਿਆਦਾਤਰ ਪੰਪਾਂ 'ਤੇ ਸੋਮਵਾਰ ਰਾਤ ਨੂੰ ਡੀਜ਼ਲ ਖ਼ਤਮ ਹੋ ਚੁੱਕਾ ਹੈ। ਪੈਟਰੋਲ ਰਾਤ ਨੂੰ ਖ਼ਤਮ ਹੋਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਸਥਿਤੀ ਅੱਗੇ ਹੋਰ ਗੰਭੀਰ ਹੋਣ ਦਾ ਖ਼ਦਸ਼ਾ ਹੈ।


ਕੀ ਹੈ ਹਿੱਟ ਐਂਡ ਰਨ ਐਕਟ ? 

ਭਾਰਤੀ ਨਿਆਂ ਸੰਹਿਤਾ 2023 ਵਿੱਚ ਸੋਧ ਤੋਂ ਬਾਅਦ, ਹਿੱਟ ਐਂਡ ਰਨ ਕੇਸਾਂ ਵਿੱਚ, ਦੋਸ਼ੀ ਡਰਾਈਵਰ 'ਤੇ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਦੁਰਘਟਨਾਵਾਂ ਜਾਣਬੁੱਝ ਕੇ ਨਹੀਂ ਹੁੰਦੀਆਂ ਹਨ ਅਤੇ ਡਰਾਈਵਰ ਅਕਸਰ ਡਰਦੇ ਹਨ ਕਿ ਜੇਕਰ ਉਹ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਆਪਣੀ ਹੜਤਾਲ ਨੂੰ ਸਫਲ ਬਣਾਉਣ ਲਈ ਟਰਾਂਸਪੋਰਟਰਾਂ ਵੱਲੋਂ ਪ੍ਰਾਈਵੇਟ ਬੱਸ ਅਪਰੇਟਰਾਂ, ਆਟੋ ਰਿਕਸ਼ਾ ਸਮੇਤ ਹੋਰ ਜਥੇਬੰਦੀਆਂ ਨੂੰ ਵੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget