Fatehgarh Sahib News : ਪੂਰੇ ਪੰਜਾਬ 'ਚ ਹੀ ਆਵਾਰਾ ਪਸ਼ੂ ਵੱਡੀ ਸਮੱਸਿਆ ਬਣ ਚੁੱਕੇ ਹਨ। ਰੋਜ਼ਾਨਾ ਇਹਨਾਂ ਆਵਾਰਾ ਪਸ਼ੂਆਂ ਕਾਰਨ ਸੜਕਾਂ ਉਪਰ ਵੱਡੇ ਸੜਕ ਹਾਦਸੇ ਵਾਪਰ ਰਹੇ ਹਨ। ਜਿਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਪਰ ਇਸਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸ਼ਨ ਇਸ ਸਮੱਸਿਆ ਵੱਲ ਧਿਆਨ ਹੀ ਨਹੀਂ ਦੇ ਰਿਹਾ। ਜਿਸ ਕਾਰਨ ਇੰਨ੍ਹਾਂ ਪਸ਼ੂਆਂ ਕਾਰਨ ਕਈ ਹਾਦਸੇ ਵੀ ਹੋ ਰਹੇ ਹਨ।
ਹੁਣ ਫਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਨੇੜੇ ਆਲੂਆਂ ਨਾਲ ਭਰਿਆ ਟਰੱਕ ਪਲਟ ਗਿਆ ਹੈ। ਜਿਸ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਟਰੱਕ ਡਰਾਈਵਰ ਨੇ ਦੱਸਿਆ ਕਿ ਸੜਕ 'ਤੇ ਆਵਾਰਾ ਪਸ਼ੂਆਂ ਨੂੰ ਬਚਾਉਂਦਿਆਂ ਉਸ ਦਾ ਟਰੱਕ ਪਲਟ ਗਿਆ, ਜਿਸ ਕਾਰਨ ਉਸ ਦਾ ਕਾਫ਼ੀ ਨੁਕਸਾਨ ਹੋ ਗਿਆ। ਉਨ੍ਹਾਂ ਆਪਣੇ ਹੋਏ ਨੁਕਸਾਨ ਦੀ ਭਰਪਾਈ ਲਈ ਮਦਦ ਦੀ ਗੁਹਾਰ ਲਗਾਈ ਹੈ।
ਡਰਾਈਵਰ ਨੇ ਦੱਸਿਆ ਕਿ ਉਹ ਟਰੱਕ 'ਚ ਹੁਸ਼ਿਆਰਪੁਰ ਤੋਂ ਆਲੂ ਲੋਡ ਕਰਕੇ ਗੁਹਾਟੀ ਨੂੰ ਲਿਜਾਏ ਜਾ ਰਹੇ ਸਨ ਤਾਂ ਰਸਤੇ 'ਚ ਸਾਧੂਗੜ੍ਹ ਅਤੇ ਰਜਿੰਦਰਗੜ੍ਹ ਨੇੜੇ ਸੜਕ 'ਤੇ ਆਵਾਰਾ ਪਸ਼ੂਆਂ ਨੂੰ ਬਚਾਉਂਦਿਆਂ ਉਨ੍ਹਾਂ ਦਾ ਟਰੱਕ ਪਲਟ ਗਿਆ ਹੈ, ਜਿਸ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਤੋਂ ਕੁੱਝ ਦਿਨ ਪਹਿਲਾਂ ਇਸ ਜਗ੍ਹਾ 'ਤੇ ਸੇਬਾਂ ਦਾ ਟਰੱਕ ਪਲਟ ਗਿਆ ਸੀ।
ਓਥੋਂ ਕੋਲੋਂ ਲੰਘ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਗੁਰਸਿੱਖ ਟਰੱਕ ਡਰਾਈਵਰ ਦੀ ਨਿੱਜੀ ਤੌਰ 'ਤੇ ਮਦਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰਨਾਂ ਵਿਅਕਤੀਆਂ ਵੱਲੋਂ ਮਦਦ ਕਰਨ ਦੇ ਦਿੱਤੇ ਗਏ ਹੋਕੇ ਦੇ ਨਾਲ-ਨਾਲ ਗੱਡੀ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸ਼੍ਰੋਮਣੀ ਕਮੇਟੀ ਦੀ ਮਦਦ ਕਰਵਾਏ ਜਾਣ ਦਾ ਵੀ ਵਿਸ਼ਵਾਸ ਦਿਵਾਇਆ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।