ਬਠਿੰਡਾ: ਮੌੜ ਮੰਡੀ ਵਿੱਚ ਟਰੱਕ ਯੂਨੀਅਨਾਂ ਦੇ ਦੋ ਧੜਿਆਂ ਵਿਚਾਲੇ ਤਲਵਾਰਾਂ ਤੇ ਗੋਲੀਆਂ ਚੱਲੀਆਂ। ਇਸ ਝੜਪ ਵਿੱਚ ਪੰਜ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਮਾਮਲਾ ਸੱਤਾਧਿਰ ਦੇ ਬੰਦਿਆਂ ਨਾਲ ਜੁੜਿਆ ਹੋਇਆ ਹੈ। ਇਸ ਲਈ ਪੁਲਿਸ ਨੇ ਵੀ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਦਰਅਸਲ ਟਰੱਕ ਅਪਰੇਟਰ ਰੇਸ਼ਮ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਅਕਾਲੀ ਮੰਤਰੀ ਦੇ ਇਸ਼ਾਰੇ 'ਤੇ ਯੂਨੀਅਨ ਪ੍ਰਧਾਨ ਗੁਰਤੇਜ਼ ਸਿੰਘ ਗਿੰਨੀ ਨੇ ਆਪਣੇ ਸਾਥੀਆਂ ਸਣੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕੀਤਾ ਹੈ। ਪੁਲਿਸ ਨੇ ਵੀ ਉਨ੍ਹਾਂ ਦੀ ਹੀ ਮਦਦ ਕੀਤੀ ਹੈ। ਹਮਲੇ ਦੌਰਾਨ ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਇਨ੍ਹਾਂ ਨੂੰ ਇਲਾਜ ਲਈ ਡੀ.ਐਮ.ਸੀ. ਲੁਧਿਆਣਾ ਤੇ ਬਠਿੰਡਾ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਮੰਤਰੀ ਦੇ ਇਸ਼ਾਰੇ 'ਤੇ ਹੀ ਪ੍ਰਧਾਨ ਨੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਟਰੈਕਟਰਾਂ ਨਾਲ ਝੋਨੇ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾ ਰਿਹਾ ਹੈ। ਟਰੱਕ ਆਪ੍ਰੇਟਰ ਇਸ ਦਾ ਵਿਰੋਧ ਕਰਦੇ ਆ ਰਹੇ ਹਨ।