ਮਾਨਸਾ: ਬੁਢਲਾਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬੁਢਲਾਡਾ ਵਿਖੇ ਟਰੱਕ ਯੂਨੀਅਨ ਦੇ ਬੀਤੇ ਦਿਨੀਂ ਬਣਾਏ ਪ੍ਰਧਾਨ ਨੂੰ ਕੱਲ੍ਹ ਸ਼ਾਮ ਤੋਂ ਹੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਅੱਜ ਵਿਰੋਧੀ ਗੁੱਟ ਵੱਲੋਂ ਯੂਨੀਅਨ ਵਿੱਚ ਪਹੁੰਚ ਕੇ ਮੌਜੂਦਾ ਪ੍ਰਧਾਨ ਅਤੇ ਉਸਦੇ ਹਮਾਇਤੀਆਂ ਉੱਪਰ ਫਾਇਰਿੰਗ ਕਰਨ ਤੋਂ ਬਾਅਦ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਯੂਨੀਅਨ ਦੇ ਸਾਬਕਾ ਪ੍ਰਧਾਨ ਸਮੇਤ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਹਨ। ਉੱਧਰ ਡੀਐਸਪੀ ਬੁਢਲਾਡਾ ਦੀ ਅਗਵਾਈ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਟੀਮ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


Domestic Airlines: Air India ਨੇ ਘਰੇਲੂ ਉਡਾਣਾਂ ਲਈ ਜਾਰੀ ਕੀਤਾ ਨਵਾਂ Menu, ਜਾਣੋ ਕਿਹੜੇ-ਕਿਹੜੇ ਸੁਆਦੀ ਪਕਵਾਨ ਹੋਏ ਸ਼ਾਮਲ



ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਰਾਮਇੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ੍ਹ ਹੀ ਸਰਬ ਸੰਮਤੀ ਨਾਲ ਬਦਲਣ ਦਾ ਪ੍ਰਧਾਨ ਬਣਾਇਆ ਗਿਆ ਸੀ,ਉਸਨੂੰ ਵਿਰੋਧੀਆਂ ਵੱਲੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਹਨਾਂ ਦੱਸਿਆ ਕਿ ਅੱਜ ਵਿਰੋਧੀ ਗੁਟ ਵੱਲੋਂ ਟਰੱਕ ਯੂਨੀਅਨ ਵਿੱਚ ਪਹੁੰਚ ਕੇ ਪਹਿਲਾਂ ਫਾਇਰਿੰਗ ਕੀਤੀ ਗਈ ਅਤੇ ਫਿਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ,ਜਿਸ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ ਹਨ।


ਪੀਐਮ ਮੋਦੀ ਦਾ ਪ੍ਰੋਗਰਾਮ ਕਵਰ ਕਰਨ ਲਈ ਪੱਤਰਕਾਰਾਂ ਤੋਂ ਮੰਗਿਆ ਕਰੈਕਟਰ ਸਰਟੀਫਿਕੇਟ, ਰੌਲਾ ਪੈਣ ਮਗਰੋਂ ਪੁਲਿਸ ਬੋਲੀ ਗਲਤੀ ਨਾਲ ਲੈਟਰ ਜਾਰੀ ਹੋ ਗਿਆ....

ਉਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੁਢਲਾਡਾ ਦੇ ਡੀਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ 'ਤੇ ਉਹ ਥਾਣਾ ਸਿਟੀ ਬੁਢਲਾਡਾ ਦੇ ਮੁਖੀ ਸਮੇਤ ਮੌਕੇ 'ਤੇ ਪਹੁੰਚੇ ਹਨ ਅਤੇ ਮਾਮਲੇ ਦੀ ਪੜਤਾਲ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।