Amritpal singh: ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ, ਸ਼ਾਂਤੀ ਬਣਾ ਕੇ ਰੱਖੋ-ਰਾਜਾ ਵੜਿੰਗ
Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਚਰਚਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਸ਼ਾਂਤੀ ਦੀ ਅਪੀਲ ਕੀਤੀ ਹੈ।
Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਚਰਚਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਸ਼ਾਂਤੀ ਦੀ ਅਪੀਲ ਕੀਤੀ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ, ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਿਸ ਕੰਮ ਕਰ ਰਹੀ ਹੈ, ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ।
ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ।
— Amarinder Singh Raja Warring (@RajaBrar_INC) March 18, 2023
ਚਾਹੇ ਮਜਬੂਰੀ ਵੱਸ ਹੀ @PunjabPoliceInd ਆਪਣਾ ਕੰਮ ਕਰ ਰਹੀ ਹੈ।
ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ।
ਜ਼ਿਕਰ ਕਰ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।
ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ। ਖ਼ਬਰਾਂ ਮੁਤਾਬਕ, ਅੰਮ੍ਰਿਤਪਾਲ ਨੂੰ ਨਕੋਦਰ ਤੋਂ ਹਿਰਾਸਤ 'ਚ ਲਿਆ ਗਿਆ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਪੁਲਿਸ ਅੰਮ੍ਰਿਤਪਾਲ ਨੂੰ ਜਲੰਧਰ ਲੈ ਕੇ ਜਾ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ। ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਪੁਲਿਸ ਨੇ ਘੇਰਾ ਪਾਇਆ ਹੋਇਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ