Harsimrat Badal: 'ਪੰਜਾਬ ਨੂੰ ਕਸ਼ਮੀਰ ਬਣਾਉਣ ਦੀ ਕੋਸ਼ਿਸ਼ ਹੋ ਰਹੀ': ਕੇਂਦਰ, ਕੈਪਟਨ ਤੇ ਚੰਨੀ 'ਤੇ ਵਰ੍ਹੀ ਹਰਸਿਮਰਤ ਬਾਦਲ
ਹਰਸਿਮਰਤ ਬਾਦਲ ਨੇ ਉੱਤਰ ਪ੍ਰਦੇਸ਼ ਵਿੱਚ ਪ੍ਰਿਅੰਕਾ ਗਾਂਧੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 40 ਫ਼ੀਸਦੀ ਰਾਖਵੀਆਂ ਸੀਟਾਂ ਦੇਣ ਦੇ ਫ਼ੈਸਲੇ 'ਤੇ ਕਿਹਾ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਅੱਗੇ ਆਉਣਾ ਚਾਹੀਦਾ ਹੈ।
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਅੱਜ ਲੁਧਿਆਣਾ ਪਹੁੰਚੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਸ਼ਮੀਰ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਨੇ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੀ ਕੁਰਸੀ ਬਚਾਉਣ ਲਈ ਹੁਣ ਤੇ ਕੈਪਟਨ ਨੇ ਪਹਿਲਾਂ ਕੇਂਦਰ ਨਾਲ ਸਮਝੌਤੇ ਕੀਤੇ ਹਨ।
ਹਰਸਿਮਰਤ ਬਾਦਲ ਨੇ ਉੱਤਰ ਪ੍ਰਦੇਸ਼ ਵਿੱਚ ਪ੍ਰਿਅੰਕਾ ਗਾਂਧੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 40 ਫ਼ੀਸਦੀ ਰਾਖਵੀਆਂ ਸੀਟਾਂ ਦੇਣ ਦੇ ਫ਼ੈਸਲੇ 'ਤੇ ਕਿਹਾ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਅੱਗੇ ਆਉਣਾ ਚਾਹੀਦਾ ਹੈ ਤੇ ਜਿੰਨੀਆਂ ਪੰਜਾਬ ਦੀਆਂ ਮਹਿਲਾਵਾਂ ਸਿਆਸਤ ਵਿੱਚ ਅੱਗੇ ਆਉਣਗੀਆਂ ਪੰਜਾਬ ਦੀ ਓਨੀ ਹੀ ਬਿਹਤਰੀ ਹੋਵੇਗੀ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਕਿਹਾ ਕਿ ਕੈਪਟਨ ਤੇ ਉਨ੍ਹਾਂ ਦੇ ਬੇਟੇ ਨੂੰ ਪਹਿਲਾਂ ਹੀ ਕੇਂਦਰ ਇਨਕਮ ਟੈਕਸ ਤੇ ਈਡੀ ਤੋਂ ਬਚਾਉਂਦੀ ਆ ਰਹੀ ਹੈ। ਹੁਣ ਜਦੋਂ ਜੱਗ ਜ਼ਾਹਿਰ ਹੀ ਹੋ ਗਿਆ ਹੈ ਕਿ ਕੈਪਟਨ ਨੇ ਪੰਜਾਬ ਦੀ ਕਿਰਸਾਨੀ ਨੂੰ ਦਾਅ ਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨ ਹੀ ਸਰਹੱਦਾਂ ਤੇ ਬੈਠੇ ਸ਼ਹੀਦ ਹੋ ਗਏ ਪਰ ਕਾਂਗਰਸ ਨੂੰ ਆਪਣੀ ਕੁਰਸੀ ਦੀ ਪਈ ਹੈ।
ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਵੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਸ਼ਮੀਰ ਬਣਾਉਣਾ ਚਾਹੁੰਦੇ ਹਨ। ਜਦੋਂ ਬੀਐਸਐਫ ਤੋਂ ਡ੍ਰੋਨ ਨਹੀਂ ਰੁਕੇ ਤਾਂ ਹੁਣ ਦਾਇਰਾ ਵਧਾਉਣ ਨਾਲ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰ ਕੇਂਦਰ ਨੂੰ ਸੌਂਪ ਦਿੱਤੇ ਗਏ ਹਨ ਤੇ ਪੰਜਾਬ ਦੇ ਸੀਐਮ ਚੰਨੀ ਆਪਣੀ ਕੁਰਸੀ ਬਚਾਉਣ ਤੇ ਲੱਗੇ ਹੋਏ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਆਉਂਦਿਆਂ ਹੀ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਪੰਜਾਬ ਅੰਦਰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ: Punjab Congress: ਹਫਤੇ ਅੰਦਰ ਹੋ ਜਾਏਗਾ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: