ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਖੇਤੀ ਟਿਊਬਵੈੱਲਾਂ 'ਤੇ ਬਿਜਲੀ ਬਿੱਲ ਲਾਉਣ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੋਵਾਂ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਤੋਂ ਟਿਊਬਵੈਲਾਂ ਦੇ ਬਿਜਲੀ ਬਿੱਲ ਲਏ ਗਏ ਤਾਂ ਅੰਦੋਲਨ ਹੋਵੇਗਾ।


ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਵਿੱਚ ਆਪਣੀ ਭਰੋਸੇਯੋਗਤਾ ਗੁਆ ਲਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਵਾਅਦੇ ਤੇ ਐਲਾਨ ਤੋਂ ਮੁਕਰ ਰਹੀ ਹੈ। ਰਾਜੇਵਾਲ ਸਵਾਲ ਕੀਤੇ ਕਿ ਚੋਣਾਂ ਸਮੇਂ ਹਰ ਤਰ੍ਹਾਂ ਦਾ ਕਿਸਾਨੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਦਾ ਨਤੀਜਾ ਕੀ ਰਿਹਾ? ਸਹੁੰ ਚੁੱਕ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਕੀ ਬਣਿਆ? ਘਰ ਘਰ ਨੌਕਰੀ ਕਿੱਥੇ ਗਈ? ਉਨ੍ਹਾਂ ਕਿਹਾ ਕਿ ਹਰ ਮੁੱਦੇ 'ਤੇ ਕੈਪਟਨ ਸਰਕਾਰ ਝੂਠੀ ਸਾਬਤ ਹੋਈ ਹੈ।


ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਚ ਮੋਦੀ ਦਾ ਅਮਰੀਕਾ ਨੂੰ ਦੋ ਟੁੱਕ ਜਵਾਬ, ਟੰਰਪ ਬੋਲੇ ਮੋਦੀ ਦਾ ਮੂਡ ਅਜੇ ਨਹੀਂ ਠੀਕ


ਇਸ ਤੋਂ ਇਲਾਵਾ ਚੋਣਾਂ ਤੋਂ ਬਾਅਦ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਫੈਸਲੇ ਦੀਆਂ ਜੋ ਮੱਦਾਂ ਕਿਸਾਨਾਂ ਦੇ ਹੱਕ ਵਿੱਚ ਸਨ, ਉਹ ਲਾਗੂ ਨਾ ਕਰ ਕੇ ਕਿਸਾਨਾਂ ਨੂੰ ਕਰੋੜਾਂ ਰੁਪਏ ਜੁਰਮਾਨਾ ਲਾਇਆ ਗਿਆ ਅਤੇ ਕੇਸ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਅਰਥਾਤ 2500 ਰੁਪਏ ਪ੍ਰਤੀ ਏਕੜ ਦੇਣ ਦਾ ਸੁਪਰੀਮ ਕੋਰਟ ਵਿੱਚ ਦਿੱਤਾ ਹਲਫ਼ੀਆ ਬਿਆਨ ਵੀ ਲਾਗੂ ਨਹੀਂ ਕੀਤਾ ਗਿਆ।



ਇਹ ਵੀ ਪੜ੍ਹੋ: ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ ਸਭ ਤੋਂ ਵੱਧ ਕੋਰੋਨਾ ਮਾਮਲੇ, ਲੌਕਡਾਊਨ-4 ਤੋਂ ਬਾਅਦ ਹੋਵੇਗਾ ਕੀ?



ਇਹ ਵੀ ਪੜ੍ਹੋ: ਪਿੰਡ ਦੇ ਹੀ ਕੁਆਰੰਟੀਨ ਸੈਂਟਰ 'ਚ ਪ੍ਰੇਮੀ ਜੋੜੇ ਨੇ ਰਚਾਇਆ ਵਿਆਹ, ਸਰਪੰਚ ਨੇ ਦਿੱਤਾ ਆਸ਼ੀਰਵਾਦ


ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ