ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਸੀਆਂ ਵੱਲੋਂ ਤੁਲੀ ਡਾਇਗਨੋਸਟਿਕ ਸੈਂਟਰ ਤੇ ਈਐਮਸੀ ਹਸਪਤਾਲ, ਜਿਹਨਾਂ ਨੇ ਕੋਰੋਨਾ ਨੈਗੇਟਿਵ ਮਰੀਜ਼ਾਂ ਨੂੰ ਪਾਜ਼ੀਟਿਵ ਐਲਾਨਿਆ, ਨੂੰ ਬਚਾਉਣ ਲਈ ਰਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਾਜ਼ੀਟਿਵ ਐਲਾਨੇ ਗਏ ਮਰੀਜ਼ਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਿਚ ਰੱਖਿਆ ਗਿਆ ਜਿਸਦਾ ਮਕਸਦ ਉਹਨਾਂ ਤੋਂ ਲੱਖਾਂ ਰੁਪਏ ਲੁੱਟਣਾ ਸੀ।
ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੂੰ ਮਾਮਲੇ ਦੀ ਜਾਂਚ ਇਸ ਕਰ ਕੇ ਸੌਂਪੀ ਗਈ ਸੀ ਕਿਉਂਕਿ ਅੰਮ੍ਰਿਤਸਰ ਪੁਲਿਸ ਸਿਆਸੀ ਦਬਾਅ ਕਾਰਨ ਕੇਸ ਵਿਚ ਅੱਗੇ ਨਹੀਂ ਵੱਧ ਪਾਈ ਸੀ। ਉਹਨਾਂ ਕਿਹਾ ਕਿ ਤੁਲੀ ਡਾਇਗਨੋਸਟਿਕ ਸੈਂਟਰ ਅਤੇ ਇਸ ਨਾਲ ਜੁੜੇ ਦੋ ਟੈਕਨੀਸ਼ੀਅਨਾਂ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਮਾਲਕ ਤੇ ਈਐਮਸੀ ਹਸਪਤਾਲ ਦੇ ਡਾਕਟਰ ਖਿਲਾਫ ਧੋਖਾਧੜੀ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ