ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਹੁਣ ਇਲਾਜ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਇਸ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਓਪੀ ਸੋਨੀ ਨੇ ਕੀਤੀ ਹੈ। ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ 'ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ 'ਚ ਹੀ ਹਨ।
ਇਥੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 290 ਦੇ ਕਰੀਬ ਹੈ। ਜਿਸ 'ਚ 250 ਦੇ ਕਰੀਬ ਸ਼ਰਧਾਲੂ ਸ਼ਾਮਲ ਹਨ। ਸੂਬੇ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 1882 ਹੋ ਗਈ ਹੈ। ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 33 ਹੋ ਗਈ ਹੈ।