Punjab AAP Crisis : ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ (AAP) ਵੱਲੋਂ 2027 ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਦੇ ਦੋ ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਵਾਲਿਆਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।

Continues below advertisement

ਦੋਵੇਂ ਵਿਧਾਇਕ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਇਸ ਬਾਰੇ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ। ਦੋਵਾਂ ਵਿਧਾਇਕਾਂ ਨੇ ਪਾਰਟੀ ਛੱਡਣ ਦੇ ਕਾਰਨ ਦੱਸਣ ਲਈ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਸ਼ਾਮ 4:30 ਵਜੇ ਪ੍ਰੈੱਸ ਕਾਨਫਰੰਸ ਵੀ ਸੱਦੀ ਹੈ।

ਜੌੜਾਮਾਜਰਾ ਦੀ ਥਾਂ ਸੁਖਜੀਤ ਸਿੰਘ ਰੱਖੜਾ ਨੂੰ ਮਿਲੀ ਸੀ ਜ਼ਿੰਮੇਵਾਰੀ

Continues below advertisement

ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ।

ਪਠਾਣਮਾਜਰਾ 'ਤੇ ਦਰਜ ਹੋਇਆ ਸੀ ਰੇਪ ਦਾ ਕੇਸ

ਦੂਜੇ ਪਾਸੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਉਹ ਆਸਟ੍ਰੇਲੀਆ ਚਲੇ ਗਏ ਸਨ। ਜਾਂਚ ਵਿੱਚ ਸ਼ਾਮਲ ਹੋਣ ਲਈ ਵਾਪਸ ਆਉਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

'ਪਾਰਟੀ ਨੇ ਪਹਿਲਾਂ ਹੀ ਦੋਵਾਂ ਨੂੰ ਪਾਸੇ ਕਰ ਦਿੱਤਾ ਸੀ' : AAP

ਦੋ ਵਿਧਾਇਕਾਂ ਦੇ ਅਸਤੀਫ਼ਿਆਂ ਬਾਰੇ AAP ਦੇ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਦੋਵਾਂ ਨੂੰ ਉਨ੍ਹਾਂ ਦੇ ਕੰਮਾਂ ਕਾਰਨ ਪਾਰਟੀ ਨੇ ਪਹਿਲਾਂ ਹੀ ਪਾਸੇ ਕਰ ਦਿੱਤਾ ਸੀ। ਉਨ੍ਹਾਂ ਭਾਜਪਾ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਉਮੀਦਵਾਰ ਨਹੀਂ ਮਿਲ ਰਹੇ ਅਤੇ ਉਹ ਦੂਜੀਆਂ ਪਾਰਟੀਆਂ ਵਿੱਚੋਂ ਕੱਢੇ ਗਏ ਲੋਕਾਂ ਨੂੰ ਆਪਣੇ ਨਾਲ ਜੋੜ ਰਹੀ ਹੈ।

ਬਿੱਟੂ ਦਾ ਤੰਜ : 'ਅਜੇ ਤਾਂ ਫਿਲਮ ਸ਼ੁਰੂ ਹੋਈ ਹੈ'

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਇਸ ਸਿਆਸੀ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਸੋਸ਼ਲ ਮੀਡੀਆ 'ਤੇ ਤੰਜ ਕੱਸਦਿਆਂ ਲਿਖਿਆ, ''ਅਜੇ ਤਾਂ ਫਿਲਮ ਸ਼ੁਰੂ ਹੋਈ ਹੈ।''

ਸ਼ਾਮ 4:30 ਵਜੇ ਹੋਵੇਗੀ ਪ੍ਰੈੱਸ ਕਾਨਫਰੰਸ

ਦੋਵੇਂ ਵਿਧਾਇਕ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸ਼ਾਮ 4:30 ਵਜੇ ਮੀਡੀਆ ਸਾਹਮਣੇ ਆਪਣਾ ਪੱਖ ਰੱਖਣਗੇ। ਹੁਣ ਸਭ ਦੀਆਂ ਨਜ਼ਰਾਂ ਇਸ ਪ੍ਰੈੱਸ ਕਾਨਫਰੰਸ 'ਤੇ ਹਨ ਕਿ ਦੋਵੇਂ ਆਗੂ ਪਾਰਟੀ ਛੱਡਣ ਪਿੱਛੇ ਕੀ ਕਾਰਨ ਦੱਸਦੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੀ ਐਲਾਨ ਕਰਦੇ ਹਨ।