Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Tarn Taran Encounter News : ਤਰਨਤਾਰਨ ਅਧੀਨ ਆਉਂਦੇ ਪਿੰਡ ਘੜਕਾ ਵਿਖੇ ਪੁਲਿਸ ਅਤੇ ਲੁੜੀੰਦੇ ਮੁਲਜ਼ਮਾਂ ਵਿਚਕਾਰ ਹੋਈ ਮੁੱਠਭੇੜ ਵਿਚ ਦੋ ਮੁਲਜ਼ਮਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

Tarn Taran Encounter News : ਤਰਨਤਾਰਨ ਅਧੀਨ ਆਉਂਦੇ ਪਿੰਡ ਘੜਕਾ ਵਿਖੇ ਪੁਲਿਸ ਅਤੇ ਲੁੜੀੰਦੇ ਮੁਲਜ਼ਮਾਂ ਵਿਚਕਾਰ ਹੋਈ ਮੁੱਠਭੇੜ ਵਿਚ ਦੋ ਮੁਲਜ਼ਮਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜ਼ਖ਼ਮੀ ਹੋਏ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਗੁਰਦੇਵ ਸਿੰਘ ਬਾਬਾ ਵਾਸੀ ਸ੍ਰੀ ਖਡੂਰ ਸਾਹਿਬ ਅਤੇ ਮਨਪ੍ਰੀਤ ਸਿੰਘ ਮੰਨਾ ਵਾਸੀ ਵਰਪਾਲ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਲੋੜੀਦੇ ਮੁਲਜ਼ਮ ਘੜਕਾ ਤੋਂ ਸੁਲਤਾਨਪੁਰ ਨੂੰ ਜਾਂਦੇ ਰੋਡ ਦੇ ਨਜ਼ਦੀਕ ਇਕ ਬੰਬੀ ਦੇ ਕਮਰੇ ਵਿਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਇਲਾਕੇ ਦੀ ਨਾਕਾਬੰਦੀ ਕੀਤੀ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਬਾਹਰ ਆਉਣ ਲਈ ਕਿਹਾ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ।
ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿਚ ਇਹ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਤੁਰੰਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਭਰਤੀ ਕਰਾਇਆ ਗਿਆ। ਪੁਲਿਸ ਪਾਰਟੀ ਨੇ ਦੱਸਿਆ ਕਿ ਇਹ ਦੋਵੇਂ ਮੁਲਜਮ ਸਰਪੰਚ ਹੱਤਿਆ ਕੇਸ ਵਿਚ ਲੁੜੀਂਦੇ ਸਨ।
ਐਸਐਸਪੀ ਸੁਰੇਂਦਰ ਲਾਂਬਾ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।























