ਚੰਡੀਗੜ੍ਹ : ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲਾ ਬੱਚੀ ਖੇਡਦੇ ਹੋਏ ਸੀਵਰੇਜ 'ਚ ਡਿੱਗ ਗਈ ਹੈ, ਜਿਸ ਕਾਰਨ ਉਸਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਨਵਾਂ ਗਾਓਂ ਵਿੱਚ ਗਲੀ ਦਾ ਸੀਵਰੇਜ ਓਵਰਫਲੋਅ ਗਿਆ ਸੀ। ਜਿਸ ਤੋਂ ਬਾਅਦ ਲੜਕੀ ਦੇ ਪਿਤਾ ਕੰਚਨ ਕੁਮਾਰ ਨੇ ਠੇਕੇਦਾਰ ਨੂੰ ਬੁਲਾ ਕੇ ਇਸ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਸੀ। ਠੇਕੇਦਾਰ ਵੱਲੋਂ ਸੀਵਰੇਜ ਦੀ ਮੁਰੰਮਤ ਦੌਰਾਨ ਢੱਕਣ ਖੋਲ਼੍ਹਿਆ ਗਿਆ ਅਤੇ ਥੋੜ੍ਹੇ ਸਮੇਂ ਬਾਅਦ ਠੇਕੇਦਾਰ ਸੀਵਰੇਜ ਉੱਪਰ ਬੋਰੀ ਪਾ ਕੇ ਰੋਟੀ ਖਾਣ ਚਲਾ ਗਿਆ।
ਇਸ ਦੌਰਾਨ ਹੀ ਬੱਚੀ ਖੇਡਦੇ ਸਮੇਂ ਸੀਵਰੇਜ ਵਿੱਚ ਡਿੱਗ ਪਈ ਹੈ। ਬੱਚੀ ਨੂੰ ਬਾਹਰ ਕੱਢ ਕੇ ਪੀਜੀਆਈ ਦਾਖਲ ਕਰਵਾਇਆ ਜਾਂਦਾ ਹੈ ,ਜਿੱਥੇ ਇਲਾਜ਼ ਦੌਰਾਨ ਬੱਚੀ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਬੱਚੀ ਦਾ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾ ਵੀ ਅਕਸਰ ਬੋਰਵੈਲ ਵਿੱਚ ਬੱਚਿਆਂ ਦੀ ਡਿੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆ ਹਨ। ਬੋਰਵੈੱਲ ਵਿੱਚ ਡਿੱਗਣ ਨਾਲ ਕਈ ਬੱਚਿਆਂ ਦੀ ਜਾਨ ਵੀ ਜਾ ਚੁੱਕੀ ਹੈ। ਕੁੱਝ ਮਹੀਨੇ ਪਹਿਲਾਂ ਹੀ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਬੋਰਵੈੱਲ 'ਚ ਡਿੱਗੇ 6 ਸਾਲਾ ਰਿਤਿਕ ਦੀ ਮੌਤ ਹੋ ਗਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।