ਪੜਚੋਲ ਕਰੋ

ਕੀ ਪਾਕਿਸਤਾਨ 'ਚ ਬੈਠੇ KZF ਮੁਖੀ ਰਣਜੀਤ ਨੀਟਾ ਨੇ ਕਰਵਾਇਆ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ? 3 ਸ਼ੱਕੀ ਗ੍ਰਿਫ਼ਤਾਰ

ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ।ਪੁਲਿਸ ਨੇ ਕਤਲ ਮਾਮਲੇ 'ਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ABP Sanjha Exclusive ਚੰਡੀਗੜ੍ਹ: ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਤਰਨਤਾਰਨ ਪੁਲਿਸ ਨੇ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੁਝ ਦਿਨ ਪਹਿਲਾਂ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਸੀ।ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਸੀ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਏਬੀਪੀ ਸਾਂਝਾ ਨੂੰ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਵਿਅਕਤੀਆਂ ਵਿਚੋਂ ਇੱਕ ਲੁਧਿਆਣਾ ਅਤੇ ਦੂਜਾ ਗੁਰਦਾਸਪੁਰ ਜ਼ਿਲ੍ਹੇ ਦਾ ਹੈ।ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਵੀ ਲੈ ਲਿਆ ਗਿਆ ਹੈ।ਪੁਲਿਸ ਅਧਿਕਾਰੀ ਮਤੁਾਬਿਕ ਕਤਲ ਮਾਮਲਾ ਸੁਲਝਾਉਣ ਲਈ ਪਟਿਆਲਾ ਜੇਲ ਤੋਂ ਵੀ ਇੱਕ ਕੈਦੀ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਸੀ।ਉਸੇ ਦੇ ਅਧਾਰ ਤੇ ਪੁਲਿਸ ਸ਼ੱਕੀ ਵਿਅਕਤੀਆਂ ਤੋਂ ਪੁਛ ਗਿੱਛ ਕਰ ਰਹੀ ਹੈ।ਹਾਲਾਂਕਿ ਇਹ ਤਿੰਨੋਂ ਸਿੱਧੇ ਤੌਰ ਤੇ ਗੋਲੀਕਾਂਡ ਨਾਲ ਜੁੜੇ ਹੋਏ ਨਹੀਂ ਹਨ।ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਮਦਦ ਨਾਲ ਕਾਤਲਾਂ ਤੱਕ ਪਹੁੰਚਣ ਦਾ ਰਸਤਾ ਲੱਭ ਰਹੀ ਹੈ।ਭਰੋਸੇਯੋਗ ਸੂਤਰਾਂ ਮੁਤਾਬਿਕ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਮੁਖੀ ਰਣਜੀਤ ਸਿੰਘ ਨੀਟਾ ਜੋ ਇਸ ਵਕਤ ਪਾਕਿਸਤਾਨ 'ਚ ਮੌਜੂਦ ਹਨ ਇਸ ਪੂਰੇ ਕਤਲ ਮਾਮਲੇ ਦਾ ਮਾਸਟਰਮਾਇੰਡ ਹੈ।ਸੂਤਰਾਂ ਮੁਤਾਬਿਕ ਇਹ ਪੂਰੀ ਕਤਲ ਦੀ ਵਾਰਦਾਤ ਨੂੰ ਪਾਕਿਸਤਾਨ 'ਚ ਬੈਠੇ ਨੀਟਾ ਨੇ ਰਚਿਆ ਹੈ।ਪੁਲਿਸ ਨੇ ਕਤਲ ਕੇਸ 'ਚ ਇਸਤਮਾਲ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਹੈ। ਕੀ ਪਾਕਿਸਤਾਨ 'ਚ ਬੈਠੇ KZF ਮੁਖੀ ਰਣਜੀਤ ਨੀਟਾ ਨੇ ਕਰਵਾਇਆ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ? 3 ਸ਼ੱਕੀ ਗ੍ਰਿਫ਼ਤਾਰ ਕਤਲ ਦੌਰਾਨ ਇਸਤਮਾਲ ਮੋਟਰਸਾਇਕਲ ਹਰੀਕੇ ਪੱਤਣ ਵਿਚੋਂ ਬਾਹਰ ਕੱਢਿਆ ਗਿਆ ਹੈ। ਕੀ ਪਾਕਿਸਤਾਨ 'ਚ ਬੈਠੇ KZF ਮੁਖੀ ਰਣਜੀਤ ਨੀਟਾ ਨੇ ਕਰਵਾਇਆ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ? 3 ਸ਼ੱਕੀ ਗ੍ਰਿਫ਼ਤਾਰ ਦੱਸ ਦੇਈਏ ਕਿ 16 ਅਕਤੂਬਰ 2020 ਨੂੰ ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਦੋ ਅਣਪਛਾਤੇ ਕਾਤਲਾਂ ਵਲੋਂ ਉਨ੍ਹਾਂ ਦੀ ਭਿੱਖੀਵਿੰਡ ਰਹਾਇਸ਼ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਤਲ ਮਾਮਲੇ ਦੀ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget