ਪੜਚੋਲ ਕਰੋ

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ

Punjab News: CM ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।
ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।

ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ  ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ।  ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।

ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget