![ABP Premium](https://cdn.abplive.com/imagebank/Premium-ad-Icon.png)
Punjab Police: ਅੱਤਵਾਦੀ ਇਕਬਾਲਪ੍ਰੀਤ ਦੇ ਦੋ ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 11 ਕਾਰਤੂਸ ਬਰਾਮਦ, ਕਰਨੀ ਸੀ ਵੱਡੀ ਵਾਰਦਾਤ !
ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਕੋਲੋਂ ਦੋ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
![Punjab Police: ਅੱਤਵਾਦੀ ਇਕਬਾਲਪ੍ਰੀਤ ਦੇ ਦੋ ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 11 ਕਾਰਤੂਸ ਬਰਾਮਦ, ਕਰਨੀ ਸੀ ਵੱਡੀ ਵਾਰਦਾਤ ! Two associates of terrorist Iqbalpreet arrested in Punjab Punjab Police: ਅੱਤਵਾਦੀ ਇਕਬਾਲਪ੍ਰੀਤ ਦੇ ਦੋ ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 11 ਕਾਰਤੂਸ ਬਰਾਮਦ, ਕਰਨੀ ਸੀ ਵੱਡੀ ਵਾਰਦਾਤ !](https://feeds.abplive.com/onecms/images/uploaded-images/2024/06/11/04d466ee24f2ab869576577647b6a08e1718101697759674_original.jpg?impolicy=abp_cdn&imwidth=1200&height=675)
Punjab Police: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅਮਰੀਕਾ ਅਧਾਰਿਤ ਅੱਤਵਾਦੀ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਮੁਤਾਬਕ, ਇਕਬਾਲਪ੍ਰੀਤ ਰਮਨਦੀਪ ਬੱਗਾ ਦਾ ਇੱਕ ਨਜ਼ਦੀਕੀ ਸਾਥੀ ਹੈ ਜੋ ਕਿ ਟਾਰਗੇਟ ਕਿਲਿੰਗ ਮਾਮਲੇ ਵਿੱਚ UAPA ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਕੋਲੋਂ ਦੋ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦਾ ਅਪਰਾਧਿਕ ਇਤਿਹਾਸ ਹੈ।
In a follow-up action, #AGTF, Punjab has busted a module operated by #USA-based terrorist mastermind Iqbalpreet Singh @ Buchi, a close associate of Ramandeep Bagga @ Canadian who is lodged in Tihar Jail under #UAPA charges in case of targeted killings in #Punjab in 2016-2017
— DGP Punjab Police (@DGPPunjabPolice) June 11, 2024
Two… pic.twitter.com/GpNFKvnYtF
ਏਜੀਟੀਐਫ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ। ਅਪਰਾਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਸ ਦਾ ਮੰਨਣਾ ਹੈ ਕਿ ਪੁੱਛਗਿੱਛ 'ਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਈ ਮਹੀਨੇ ਵਿੱਚ ਇਕਬਾਲ ਪ੍ਰੀਤ ਸਿੰਘ ਉਰਫ਼ ਬੁਚੀ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਤੇ ਹੋਰ ਵੀ ਸ਼ਾਮਲ ਸਨ, ਜਿਨ੍ਹਾਂ ਕੋਲੋਂ ਪੁਲਿਸ ਨੇ 3 ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਸਨ। ਇਸ ਮੌਕੇ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪੁਲਿਸ ਨੂੰ ਕਈ ਸੁਰਾਗ ਮਿਲੇ। ਉਨ੍ਹਾਂ ਦੱਸਿਆ ਕਿ ਇਕਬਾਲਪ੍ਰੀਤ ਸਿੰਘ ਲਈ ਕਈ ਲੋਕ ਕੰਮ ਕਰ ਰਹੇ ਹਨ। ਇਸ ਤੋਂ ਬਾਅਦ ਹੁਣ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ। ਦੋਸ਼ੀਆਂ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਇਕਬਾਲ ਦੇ ਕਹਿਣ 'ਤੇ ਹੀ ਅਪਰਾਧ ਕਰਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)