ਪੜਚੋਲ ਕਰੋ
Advertisement
ਲੇਹ ਵਿਖੇ ਵਾਪਰੇ ਹਾਦਸੇ 'ਚ ਪੰਜਾਬ ਦੇ 2 ਬਹਾਦਰ ਜਵਾਨ ਸ਼ਹੀਦ , ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬੀਆਂ ਨੇ ਧੁੱਸੀ ਦੇ ਪਾੜ ਨੂੰ ਰਿਕਾਰਡ ਸਮੇਂ 'ਚ ਭਰਕੇ ਇੱਕ ਵਾਰ ਫ਼ਿਰ ਕਾਇਮ ਕੀਤੀ ਹਿੰਮਤ ਤੇ ਮਿਹਨਤ ਦੀ ਅਦੁੱਤੀ ਮਿਸਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
Advertisement