ਗੁਰਦਾਸਪੁਰ: ਇੱਥੇ ਪਿੰਡ ਕੋਟ ਸੰਤੋਖਰਾਏ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਜ਼ਮੀਨੀ ਵਿਵਾਦ ਦੇ ਚੱਲਦੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਇਸ ਵਿੱਚ ਸਾਬਕਾ ਫੌਜੀ ਜਸਵਿੰਦਰ ਨੇ ਆਪਣੇ ਸਾਥੀਆਂ ਸਣੇ ਦੂਜੀ ਧਿਰ ਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਇਸ ‘ਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦਿਲਪ੍ਰੀਤ 28 ਸਾਲਾ ਦਾ ਸੀ ਜਿਸ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਈ ਸੀ। ਦੂਜੇ ਮ੍ਰਿਤਕ ਭਰਾ ਗਗਨਪ੍ਰੀਤ ਦੀ ਵੀ ਗੋਲੀ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਸ਼ੀ ਅਜੇ ਫ਼ਰਾਰ ਹਨ।
ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਪਿੰਡ ਆਲੋਵਲ ਵਿੱਚ ਉਨ੍ਹਾਂ ਦੀ ਜ਼ਮੀਨ ਪੈਂਦੀ ਹੈ ਤੇ ਉਨ੍ਹਾਂ ਦੀ ਜ਼ਮੀਨ ਦੇ ਨਾਲ ਹੀ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਜ਼ਮੀਨ ਤੇ ਘਰ ਹੈ। ਜਸਵਿੰਦਰ ਅਕਸਰ ਹੀ ਖੇਤਾਂ ਵਿੱਚ ਬਣੀ ਵੱਟ ਨੂੰ ਲੈ ਕੇ ਉਨ੍ਹਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਅੱਜ ਸਵੇਰੇ 8 ਵਜੇ ਜਦੋਂ ਉਹ ਆਪਣੀ ਜ਼ਮੀਨ ‘ਤੇ ਗਏ ਤਾਂ ਸਾਬਕਾ ਫੌਜੀ ਜਸਵਿੰਦਰ ਨੇ ਆਪਣੇ ਹੋਰ ਸਾਥੀਆਂ ਸਣੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਵਿੱਚ ਉਨ੍ਹਾਂ ਦੇ ਭਤੀਜੇ ਦਿਲਪ੍ਰੀਤ ਤੇ ਗਗਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਨੂੰ ਜ਼ਖ਼ਮੀ ਕਰ ਦਿੱਤਾ। ਗੋਲੀ ਚਲਾਉਣ ਤੋਂ ਬਾਅਦ ਸਭ ਭੱਜ ਗਏ।
ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਐਸਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਘਟਨਾ ਵਾਲੀ ਥਾਂ ਦੇ ਜਾਇਜਾ ਲਿਆ। ਜ਼ਮੀਨੀ ਵਿਵਾਦ ਦੇ ਕਾਰਨ ਇਹ ਲੜਾਈ ਹੋਈ ਹੈ ਜਿਸ ਵਿੱਚ ਸਾਬਕਾ ਫੌਜੀ ਜਸਵਿੰਦਰ ਨੇ ਆਪਣੇ ਸਾਥੀਆਂ ਸਮੇਤ ਇੱਕ ਪਰਿਵਾਰ ਦੇ ਦੋ ਭਰਾਵਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਦੋਸ਼ੀ ਅਜੇ ਫਰਾਰ ਹਨ। ਉਧਰ ਪੀੜਤ ਪਰਿਵਾਰ ਦੀ ਮੰਗ ਹੈ ਕਿ ਸਾਰੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਏਬੀਪੀ ਸਾਂਝਾ
Updated at:
16 Jun 2020 02:08 PM (IST)
ਸਾਬਕਾ ਫੌਜੀ ਜਸਵਿੰਦਰ ਨੇ ਆਪਣੇ ਸਾਥੀਆਂ ਸਣੇ ਦੂਜੀ ਧਿਰ ਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਇਸ ‘ਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋਇਆ ਹੈ।
- - - - - - - - - Advertisement - - - - - - - - -